ਕਰਨਾਟਕ ਅਤੇ ਦਿੱਲੀ ‘ਚ ਇਕਇਕ ਪੀੜਤ ਦੀ ਹੋ ਚੁੱਕੀ ਹੈ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਵਾਇਰਸ ਭਾਰਤ ਵਿਚ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ ਅਤੇ ਹੁਣ ਤੱਕ 15 ਸੂਬਿਆਂ ਤੱਕ ਪਹੁੰਚ ਚੁੱਕਿਆ ਹੈ। ਮਹਾਰਾਸ਼ਟਰ ਵਿਚ ਸਭ ਤੋਂ ਵੱਧ 38 ਅਤੇ ਕੇਰਲਾ ਵਿਚ 22 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਤਰ੍ਹਾਂ ਹਰਿਆਣਾ ਵਿਚ 14 ਅਤੇ ਉਤਰ ਪ੍ਰਦੇਸ਼ ਵਿਚ 13 ਪੀੜਤਾਂ ਦੀ ਪੁਸ਼ਟੀ ਹੋਈ ਹੈ। ਦਿੱਲੀ ਵਿਚ 7 ਪੀੜਤਾਂ ਦੀ ਪਹਿਚਾਣ ਹੋਈ ਹੈ ਅਤੇ ਕਰਨਾਟਕ ਵਿਚ ਵੀ 6 ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿਚ ਵੀ ਇਕ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀ ਦੀ ਪਹਿਚਾਣ ਹੋਈ ਹੈ। ਜ਼ਿਕਰਯੋਗ ਹੈ ਕਿ ਕਰਨਾਟਕ ਅਤੇ ਦਿੱਲੀ ਵਿਚ ਇਕਇਕ ਵਿਅਕਤੀ ਦੀ ਕਰੋਨਾ ਕਾਰਨ ਜਾਨ ਵੀ ਜਾ ਚੁੱਕੀ ਹੈ। ਇਸ ਦੇ ਚੱਲਦਿਆਂ 16 ਰਾਜਾਂ ਦੀਆਂ ਸਰਕਾਰਾਂ ਨੇ ਸਕੂਲ ਅਤੇ ਕਾਲਜ ਵੀ ਬੰਦ ਕਰ ਦਿੱਤੇ ਹਨ, ਜਿਨ੍ਹਾਂ ਵਿਚ ਪੰਜਾਬ ਵੀ ਸ਼ਾਮਲ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …