Breaking News
Home / ਭਾਰਤ / ਭਾਰਤ ਵਿਚ ਕਰੋਨਾ ਦੇ ਪੀੜਤਾਂ ਦੀ ਗਿਣਤੀ ਹੋਈ 117

ਭਾਰਤ ਵਿਚ ਕਰੋਨਾ ਦੇ ਪੀੜਤਾਂ ਦੀ ਗਿਣਤੀ ਹੋਈ 117

ਕੇਜਰੀਵਾਲ ਨੇ ਕਿਹਾ ਵਿਆਹਾਂ ਨੂੰ ਛੱਡ ਕੇ ਹੋਰ ਸਮਾਗਮਾਂ ਵਿਚ 50 ਤੋਂ ਜ਼ਿਆਦਾ ਵਿਅਕਤੀ ਇਕੱਠੇ ਨਾ ਹੋਣ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ ਭਾਰਤ ਵਿਚ ਵੀ ਦਿਨੋਦਿਨ ਵਧਦੀ ਜਾ ਰਹੀ ਹੈ ਅਤੇ ਇਹ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਭਾਰਤ ਵਿਚ ਹੁਣ ਤੱਕ ਕਰੋਨਾ ਤੋਂ ਪੀੜਤ ਵਿਅਕਤੀਆਂ ਦੇ 117 ਮਾਮਲੇ ਆ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਹੁਣ ਤੱਕ 14 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਅੱਜ ਮਹਾਰਾਸ਼ਟਰ ਵਿਚ ਕਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 38 ਹੋ ਗਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਸਬੰਧੀ ਅੱਜ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਦੇ ਹਰ ਖੇਤਰ ਵਿਚ ਪੋਰਟੇਬਲ ਹੈਂਡ ਵੌਸ਼ ਲਗਾਉਣ ਜਾ ਰਹੇ ਹਾਂ। ਕੇਜਰੀਵਾਲ ਨੇ ਕਿਹਾ ਕਿ ਵਿਆਹਾਂ ਨੂੰ ਛੱਡ ਕੇ ਹੋਰ ਸਮਾਗਮਾਂ ਵਿਚ 50 ਤੋਂ ਜ਼ਿਆਦਾ ਵਿਅਕਤੀ ਇਕੱਠੇ ਨਾ ਹੋਣ। ਉਨ੍ਹਾਂ ਕਿਹਾ ਕਿ ਸ਼ਾਹੀਨ ਬਾਗ ਵਿਚ ਚੱਲ ਰਹੇ ਪ੍ਰਦਰਸ਼ਨ ‘ਤੇ ਵੀ ਇਹ ਨਿਯਮ ਲਾਗੂ ਹੋਵੇਗਾ। ਧਿਆਨ ਰਹੇ ਕਿ ਚੀਨ ਤੋਂ ਫੈਲਿਆ ਕਰੋਨਾ ਵਾਇਰਸ 152 ਦੇਸ਼ਾਂ ਤੱਕ ਫੈਲ ਚੁੱਕਾ ਹੈ ਅਤੇ ਹੁਣ ਤੱਕ ਇਸ ਵਾਇਰਸ ਨਾਲ 6500 ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਚੀਨ ਤੋਂ ਬਾਅਦ ਇਟਲੀ ਵਿਚ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ, ਜਿੱਥੇ ਲੋਕਾਂ ਦੀ ਜ਼ਿੰਦਗੀ ਲੀਹ ਤੋਂ ਲੱਥਦੀ ਜਾ ਰਹੀ ਹੈ।

Check Also

ਰਾਮਨੌਮੀ ਦਾ ਤਿਉਹਾਰ ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਗਿਆ

ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਨਵੀਂ …