‘ਜਿੱਤੇਗਾ ਪੰਜਾਬ’ ਨਾਮ ਦਾ ਚੈਨਲ ਸ਼ੁਰੂ ਕੀਤਾ ਹੈ ਸਿੱਧੂ ਨੇ
ਅੰਮ੍ਰਿਤਸਰ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਵਾਸੀਆਂ ਨਾਲ ਸੰਪਰਕ ਰੱਖਣ ਲਈ ਸ਼ੁਰੂ ਕੀਤੇ ਚੈਨਲ ‘ਜਿੱਤੇਗਾ ਪੰਜਾਬ’ ਦੀ ਨਕਲ ਕਰਦਿਆਂ ਹੋਰ ਚੈਨਲ ਸ਼ੁਰੂ ਕੀਤੇ ਜਾਣ ਖਿਲਾਫ ਕਾਪੀ ਰਾਈਟ ਕਾਨੂੰਨ ਦੀ ਉਲੰਘਣਾ ਤਹਿਤ ਨੋਟਿਸ ਭੇਜੇ ਗਏ ਹਨ। ਇਸ ਸਬੰਧ ਵਿਚ ਯੂ-ਟਿਊਬ ਦੇ ਪ੍ਰਬੰਧਕਾਂ ਨੂੰ ਵੀ ਗੁਮਰਾਹਕੁਨ ਗਤੀਵਿਧੀਆਂ ਰੋਕਣ ਲਈ ਅਪੀਲ ਕੀਤੀ ਹੈ। ਸਿੱਧੂ ਵੱਲੋਂ ਸ਼ੁਰੂ ਕੀਤੇ ਇਸ ਚੈਨਲ ਦੇ ਮੁੱਖ ਪ੍ਰਬੰਧਕ ਸੁਮਿਤ ਸਿੰਘ ਨੇ ਦੋਸ਼ ਲਾਇਆ ਕਿ ਕੁਝ ਪੰਜਾਬ ਦੋਖੀ ਤਾਕਤਾਂ ਵਲੋਂ ਲੋਕਾਂ ਨੂੰ ਭੰਬਲਭੂਸਾ ਪਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਸਿੱਧੂ ਦੀ ਇਸ ਕਾਰਵਾਈ ਤੋਂ ਘਬਰਾ ਗਈਆਂ ਹਨ ਅਤੇ ਉਨ੍ਹਾਂ ਨੇ ਅੜਿੱਕਾ ਪਾਉਣ ਦੇ ਮੰਤਵ ਨਾਲ ਜਿੱਤੇਗਾ ਪੰਜਾਬ ਨਾਂ ਨਾਲ ਮਿਲਦੇ-ਜੁਲਦੇ ਯੂ-ਟਿਊਬ ਚੈਨਲ ਬਣਾ ਲਏ ਹਨ। ਉਨ੍ਹਾਂ ਕਿਹਾ ਕਿ ਸਿੱਧੂ ਵਲੋਂ ਆਪਣਾ ਚੈਨਲ ਸ਼ੁਰੂ ਕਰਨ ਤੋਂ ਕੁਝ ਮਿੰਟਾਂ ਬਾਅਦ ਹੀ ਅਜਿਹੇ ਅਣਗਣਿਤ ਚੈਨਲ ਖੁੰਬਾਂ ਵਾਂਗ ਉੱਗੇ ਹਨ। ਧਿਆਨ ਰਹੇ ਕਿ ਸਿੱਧੂ ਨੇ ਇਹ ਚੈਨਲ 14 ਮਾਰਚ ਨੂੰ ਸ਼ੁਰੂ ਕੀਤਾ ਸੀ ਅਤੇ ਇਸ ਵਿਚ ਪਲੇਠੀ ਵੀਡੀਓ ਸ਼ਾਮਲ ਕੀਤੀ ਸੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …