ਗੁਜਰਾਤ ਹਾਈ ਕੋਰਟ ਨੇ ਲਗਾਈ ਰੋਕਅਹਿਮਦਾਬਾਦ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਵਿਵਾਦ ਉੱਤੇ ਹੁਣ ਗੁਜਰਾਤ ਹਾਈ ਕੋਰਟ ਨੇ ਬਹੁਤ ਅਹਿਮ ਫੈਸਲਾ ਦਿੱਤਾ ਹੈ । ਡਿਗਰੀ ਵਿਵਾਦ ਸਬੰਧੀ ਕੋਰਟ ਨੇ ਗੁਜਰਾਤ ਯੂਨੀਵਰਸਿਟੀ ਦੀ ਮੰਗ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਡਿਗਰੀ ਦੀ ਕਾਪੀ ਦੇਣ ਦੇ ਆਦੇਸ਼ ਉੱਤੇ ਰੋਕ ਲਗਾ ਦਿੱਤੀ ਹੈ । ਦਰਅਸਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਦੀ ਐਮਏ ਦੀ ਡਿਗਰੀ ‘ਤੇ ਸਵਾਲ ਚੁੱਕਦੇ ਹੋਏ ਗੁਜਰਾਤ ਯੂਨੀਵਰਸਿਟੀ ਤੋਂ ਡਿਗਰੀ ਦੀ ਕਾਪੀ ਦੀ ਮੰਗ ਕੀਤੀ ਸੀ। ਇਸ ਸਬੰਧੀ ਗੁਜਰਾਤ ਹਾਈ ਕੋਰਟ ਨੇ ਆਪਣਾ ਬਹੁਤ ਹੀ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਡਿਗਰੀ ਦੀ ਕਾਪੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਹੀਂ ਦਿੱਤੀ ਜਾ ਸਕਦੀ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …