ਕਿਹਾ ਕਿਸਾਨਾਂ ਨਾਲ ਕੀਤੇ ਵਾਅਦੇ ਨਹੀਂ ਹੋਏ ਪੂਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਕੱਲ੍ਹ ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਉਪਲਬਧੀਆਂ ਗਿਣਾਈਆਂ ਸਨ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਵੀ ਚੁੱਕੇ ਹਨ। ਉਨ੍ਹਾਂ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਨੇ ਫਿਰ ਸੂਬੇ ਦੇ ਲੋਕਾਂ ਨਾਲ ਝੂਠ ਬੋਲਿਆ ਅਤੇ ਕਿਹਾ ਕਿ 424 ਵਾਅਦੇ ਅਸੀਂ ਕੀਤੇ ਸਨ, ਜਿਨ੍ਹਾਂ ‘ਚੋਂ 225 ਪੂਰੇ ਹੋ ਗਏ ਹਨ ਅਤੇ 103 ਬਾਕੀ ਹੈ ਤੇ 93 ‘ਤੇ ਕੰਮ ਚੱਲ ਰਿਹਾ ਹੈ। ਸੁਖਬੀਰ ਨੇ ਕਿਹਾ ਕਿ ਇਸ ਗੱਲ ਦੀ ਹੈਰਾਨੀ ਹੈ ਕਿ ਕੈਪਟਨ ਨੇ ਜਿਹੜੇ ਵਾਅਦੇ ਪੂਰੇ ਕੀਤੇ ਹਨ, ਉਨ੍ਹਾਂ ਦਾ ਨਾਮ ਤੱਕ ਨਹੀਂ ਲਿਆ। ਉਨ੍ਹਾਂ ਕਿਹਾ ਕਿ ਕੈਪਟਨ ਨੇ ਚੋਣਾਂ ਤੋਂ ਪਹਿਲਾਂ ਚੋਣ ਮਨੋਰਥ ਪੱਤਰ ‘ਚ ਕਿਸਾਨਾਂ ਦਾ 90 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਅਤੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਲਈ ਕਿਹਾ ਸੀ। ਸੁਖਬੀਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ 3 ਸਾਲ ਰੱਜ ਕੇ ਝੂਠ ਬੋਲਿਆ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਭਾਲੀ ਜ਼ਿਮਨੀ ਚੋਣ ਦੀ ਕਮਾਨ
ਕਿਹਾ : ਲੁਧਿਆਣਾ ਜ਼ਿਮਨੀ ਚੋਣ ਦਾ ਨਤੀਜਾ ਬੀਬੀਆਂ ਦੀ ਵੋਟ ਕਰੇਗੀ ਤੈਅ ਲੁਧਿਆਣਾ/ਬਿਊਰੋ ਨਿਊਜ਼ : …