ਸਰਬਤ ਦੇ ਭਲੇ ਲਈ ਅਖੰਡ ਪਾਠ ਸਾਹਿਬ ਦੇ ਭੋਗ 19 ਮਾਰਚ ਨੂੰ ਪਾਏ ਜਾਣਗੇ
ਅੰਮ੍ਰਿਤਸਰ/ਬਿਊਰੋ ਨਿਊਜ਼
ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਰੱਖਿਆ ਲਈ ਅੱਜ ਅੰਮ੍ਰਿਤਸਰ ਪ੍ਰਸਾਸ਼ਨ ਨੇ ਐਸਜੀਪੀਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਤੇ ਸਿਵਲ ਸਰਜਨ ਵੀ ਮੌਜਦੂ ਰਹੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕੋਰੋਨਾ ਦੇ ਵਧਦੇ ਕਹਿਰ ਬਾਰੇ ਜਾਣੂ ਕਰਵਾਇਆ। ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਆਉਂਦੀਆਂ ਸੰਗਤਾਂ ਦੇ ਮੱਦੇਨਜ਼ਰ ਹੁਣ ਪ੍ਰਸਾਸ਼ਨ ਤੇ ਐਸਜੀਪੀਸੀ ਵਲੋਂ ਮਿਲ ਕੇ ਗੁਰਦੁਆਰਾ ਸਾਹਿਬ ਦੇ ਬਾਹਰ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸਕ੍ਰੀਨਿੰਗ ਕੀਤੀ ਜਾਵੇਗੀ ਤੇ ਜੇਕਰ ਕੋਈ ਸ਼ੱਕੀ ਮਰੀਜ਼ ਮਿਲੇਗਾ ਤਾਂ ਉਸ ਨੂੰ ਤੁਰੰਤ ਆਈਸੋਲੇਸ਼ਨ ਵਿਚ ਸ਼ਿਫਟ ਕੀਤਾ ਜਾਵੇਗਾ। ਮਰੀਜ਼ ਨੂੰ ਹਸਪਤਾਲ ਲੈ ਜਾਣ ਲਈ 24 ਘੰਟੇ ਗੁਰਦੁਆਰੇ ਦੇ ਬਾਹਰ ਇੱਕ ਐਂਬੁਲੈਂਸ ਰਹੇਗੀ। ਧਿਆਨ ਰਹੇ ਕਿ ਸ਼੍ਰੋਮਣੀ ਕਮੇਟੀ ਵਲੋਂ ਸਰਬੱਤ ਦੇ ਭਲੇ ਲਈ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਵੀ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 19 ਮਾਰਚ ਨੂੂੰ ਪਾਏ ਜਾਣਗੇ। ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਦਰਬਾਰ ਸਾਹਿਬ ਨੂੰ ਬੰਦ ਨਹੀਂ ਕੀਤਾ ਜਾਵੇਗਾ ਅਤੇ ਸੰਗਤਾਂ ਨੂੰ ਛੋਟੇਛੋਟੇ ਗਰੁੱਪ ਬਣਾ ਕੇ ਮੱਥਾ ਟੇਕਣ ਲਈ ਭੇਜਿਆ ਜਾਵੇਗਾ।
Check Also
ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ
ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ …