ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ‘ਤੇ ਵੀ ਪੈ ਸਕਦਾ ਹੈ ਅਸਰ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੰਤਰੀ ਮੰਡਲ ਨੇ ਵੀ ਸਖਤ ਕਦਮ ਚੁੱਕੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਨੂੰ 31 ਮਾਰਚ ਤੱਕ ਬੰਦ ਕਰਨ ਲਈ ਕਿਹਾ ਹੈ। ਧਿਆਨ ਰਹੇ ਕਿ ਸਕੂਲ, ਕਾਲਜ, ਸ਼ਾਪਿੰਗ ਕੰਪਲੈਕਸਾਂ, ਮਾਲ, ਅਜਾਇਬ ਘਰਾਂ ਨੂੰ ਬੰਦ ਰੱਖਣ ਲਈ ਪਹਿਲਾਂ ਕਹਿ ਦਿੱਤਾ ਗਿਆ ਹੈ। ਉਨ੍ਹਾਂ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ 31 ਮਾਰਚ ਤੱਕ ਮੁਲਤਵੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ ਜਾਰੀ ਕੀਤੇ ਗਏ ਹਨ ਕਿ ਮੈਰਿਜ ਪੈਲੇਸਾਂ ਵਿੱਚ ਕਿਸੇ ਵੀ ਸਮਾਰੋਹ ਦੌਰਾਨ 50 ਵਿਅਕਤੀਆਂ ਤੋਂ ਵੱਧ ਇਕੱਠ ਨਾ ਹੋਣ ਦਿੱਤਾ ਜਾਵੇ। ਮੀਟਿੰਗ ਵਿਚ ਇਹ ਵੀ ਕਿਹਾ ਗਿਆ ਜਿਨ੍ਹਾਂ ਸਕੂਲਾਂ ਵਿਚ ਪ੍ਰੀਖਿਆਵਾਂ ਹੁੰਦੀਆਂ ਹਨ, ਉਥੇ ਵੀ ਇਕ ਵਿਦਿਆਰਥੀ ਤੋਂ ਦੂਜੇ ਵਿਦਿਆਰਥੀ ਵਿਚਾਲੇ ਇਕ ਮੀਟਰ ਦਾ ਫਾਸਲਾ ਹੋਣਾ ਜ਼ਰੂਰੀ ਹੈ। ਇਸ ਦੇ ਚੱਲਦਿਆਂ ਚਰਚਾ ਇਹ ਵੀ ਹੈ ਕਿ ਪੰਜਾਬ ਵਿਚ ਹੋ ਰਹੀਆਂ ਪ੍ਰੀਖਿਆਵਾਂ ਮੁਲਤਵੀ ਵੀ ਹੋ ਸਕਦੀਆਂ ਹਨ।
Check Also
ਦਿਲਜੀਤ ਦੋਸਾਂਝ ਨੇ ਫਿਲਮ ‘ਪੰਜਾਬ 95’ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ
ਫਿਲਮ ਅਗਲੇ ਮਹੀਨੇ ਰਿਲੀਜ਼ ਹੋਣ ਦੇ ਸੰਕੇਤ ਦਿੱਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਸਟਾਰ ਗਾਇਕ …