ਮਾਤਾ ਨੈਣਾ ਦੇਵੀ ਸਮੇਤ ਹਿਮਾਚਲ ਪ੍ਰਦੇਸ਼ ਦੇ ਸਾਰੇ ਮੰਦਰ ਕੀਤੇ ਗਏ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 138 ਤੱਕ ਪਹੁੰਚ ਚੁੱਕੀ ਹੈ ਅਤੇ ਹੁਣ ਤੱਕ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਚੁੱਕੀ ਹੈ। ਮਹਾਰਾਸ਼ਟਰ ਵਿਚ ਸਭ ਤੋਂ ਜ਼ਿਆਦਾ 41 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਧਿਆਨ ਰਹੇ ਕਿ ਅੱਜ ਮੁੰਬਈ ਵਿਚ ਵਾਇਰਸ ਤੋਂ ਪੀੜਤ ਇਕ ਵਿਅਕਤੀ ਮੌਤ ਹੋਈ ਹੈ, ਇਹ ਵਿਅਕਤੀ ਦੁਬਈ ਤੋਂ ਵਾਪਸ ਵਰਤਿਆ ਸੀ। ਇਸ ਤੋਂ ਪਹਿਲਾਂ ਕਲਬੁਰਗੀ ਅਤੇ ਦਿੱਲੀ ਵਿਚ ਵੀ ਇਕਇਕ ਮੌਤ ਹੋ ਚੁੱਕੀ ਹੈ। ਇਸਦੇ ਚੱਲਦਿਆਂ ਤਾਜ ਮਹਿਲ, ਰਾਜਘਾਟ ਅਤੇ ਲਾਲ ਕਿਲਾ ਵੀ 31 ਮਾਰਚ ਤੱਕ ਆਮ ਜਨਤਾ ਲਈ ਬੰਦ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਸਰਕਾਰ ਨੇ ਮੰਦਰ ਨੈਣਾ ਦੇਵੀ, ਜਵਾਲਾ ਜੀ ਅਤੇ ਚਿੰਤਪੁਰਨੀ ਸਮੇਤ ਸਾਰੇ ਮੰਦਰਾਂ ਅਤੇ ਧਾਰਮਿਕ ਸਥਾਨਾਂ ਨੂੰ ਅਗਲੇ ਹੁਕਮਾਂ ਤੱਕ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਬੰਦ ਕਰ ਦਿਤਾ ਗਿਆ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …