24.5 C
Toronto
Wednesday, June 24, 2026
spot_img
Homeਪੰਜਾਬਸੁਖਪਾਲ ਖਹਿਰਾ ਮਾਮਲੇ ਵਿਚ ਹਾਈਕੋਰਟ ਵਲੋਂ ਸਪੀਕਰ ਨੂੰ ਨੋਟਿਸ ਜਾਰੀ

ਸੁਖਪਾਲ ਖਹਿਰਾ ਮਾਮਲੇ ਵਿਚ ਹਾਈਕੋਰਟ ਵਲੋਂ ਸਪੀਕਰ ਨੂੰ ਨੋਟਿਸ ਜਾਰੀ

ਅਦਾਲਤ ਨੇ 14 ਅਪ੍ਰੈਲ ਤੱਕ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨਾਲੋਂ ਵੱਖ ਹੋ ਚੁੱਕੇ ਵਿਧਾਇਕ ਸੁਖਪਾਲ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਖਤਮ ਕਰਨ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸੇ ਦੌਰਾਨ ਅਦਾਲਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਖਹਿਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਨਾਲ ਹੀ ਇਸ ਨੋਟਿਸ ਦਾ 14 ਅਪ੍ਰੈਲ ਤੱਕ ਜਵਾਬ ਵੀ ਮੰਗ ਲਿਆ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਦੀ ਮੈਂਬਰਸ਼ਿਪ ਖਤਮ ਕਰਨ ਦਾ ਫੈਸਲਾ ਹਾਈਕੋਰਟ ਪੁੱਜ ਗਿਆ ਸੀ। ਇਸ ਮਾਮਲੇ ਸਬੰਧੀ ਸਰਕਾਰ ਨੇ ਹਾਈਕੋਰਟ ਨੂੰ ਪਹਿਲਾਂ ਭਰੋਸਾ ਵੀ ਦਿੱਤਾ ਸੀ ਅਤੇ ਹੁਣ ਤੱਕ ਕੋਈ ਕਾਰਵਾਈ ਨਾ ਹੋਣ ਕਰਕੇ ਹਾਈਕੋਰਟ ਨੇ ਸਪੀਕਰ ਨੂੰ ਨੋਟਿਸ ਭੇਜਿਆ ਹੈ।

RELATED ARTICLES
POPULAR POSTS