ਜੇਲ੍ਹ ਮੰਤਰੀ ਨੇ ਪੰਜਾਬ ਸਰਕਾਰ ਨੂੰ ਭੇਜਿਆ ਮਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਹੁਣ ਜੇਲ੍ਹਾਂ ਵਿਚੋਂ 5800 ਕੈਦੀਆਂ ਨੂੰ ਰਿਹਾਅ ਕਰਨ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਉਨ੍ਹਾਂ ਨੇ ਛੋਟੇ ਜੁਰਮਾਂ ਨੂੰ ਲੈ ਕੇ ਜੇਲ੍ਹ ਵਿਚ ਬੰਦ 2800 ਕੈਦੀਆਂ ਅਤੇ ਘੱਟ ਮਾਤਰਾ ਵਿਚ ਨਸ਼ਿਆਂ ਸਮੇਤ ਫੜੇ ਗਏ 3000 ਅਪਰਾਧੀਆਂ ਨੂੰ ਰਿਹਾਅ ਕਰਨ ਦਾ ਮਤਾ ਪੰਜਾਬ ਸਰਕਾਰ ਨੂੰ ਭੇਜਿਆ ਹੈ। ਇਸ ਉੱਪਰ ਫ਼ੈਸਲਾ ਲਿਆ ਜਾਣਾ ਅਜੇ ਤੱਕ ਬਾਕੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਲਗਭਗ 23 ਹਜ਼ਾਰ ਕੈਦੀ ਰੱਖਣ ਦੀ ਸਮਰੱਥਾ ਹੈ। ਪਰ ਇਸ ਸਮੇਂ ਜੇਲ੍ਹਾਂ ਵਿਚ 24 ਹਜ਼ਾਰ 600 ਕੈਦੀ ਬੰਦ ਹਨ। ਰੰਧਾਵਾ ਨੇ ਕਿਹਾ ਕਿ ਮਾਮੂਲੀ ਅਪਰਾਧਾਂ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਗਿਣਤੀ 6 ਹਜ਼ਾਰ ਦੇ ਕਰੀਬ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …