ਧਾਰਮਿਕ ਸਮਾਗਮਾਂ ਦੌਰਾਨ ਵੀ 50 ਤੋਂ ਘੱਟ ਵਿਅਕਤੀ ਇਕੱਠੇ ਕਰਨ ਦੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਕਮੇਟੀ ਬਣਾਈ ਹੈ, ਜੋ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਲਈ ਕੰਮ ਕਰੇਗੀ। ਇਸ ਸਬੰਧੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਕਮੇਟੀ ਇਕ ਚੰਗਾ ਪ੍ਰਸ਼ਾਸਨਿਕ ਪ੍ਰਬੰਧ ਦੇਣ ਲਈ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਰੇਤ, ਡਰੱਗ ਸਮੇਤ ਹਰ ਤਰ੍ਹਾਂ ਦੇ ਮਾਫ਼ੀਆ ‘ਤੇ ਸ਼ਿਕੰਜਾ ਕੱਸੇਗੀ। ਇਸੇ ਦੌਰਾਨ ਕੈਪਟਨ ਅਮਰਿੰਦਰ ਨੇ ਧਾਰਮਿਕ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਸਮਰਥਨ ਵਿਚ ਧਾਰਮਿਕ ਸਮਾਗਮਾਂ ਦੌਰਾਨ 50 ਤੋਂ ਘੱਟ ਵਿਅਕਤੀਆਂ ਦੇ ਹੀ ਇਕੱਠ ਕਰਨ। ਕੈਪਟਨ ਨੇ ਇਹ ਵੀ ਕਿਹਾ ਕਿ ਨਿਰਾਸ਼ਾ ‘ਚ ਡੁੱਬਿਆ ਸੁਖਬੀਰ ਬਾਦਲ ਹੁਣ ਝੂਠ ਦਾ ਸਹਾਰਾ ਲੈਣ ਲੱਗਿਆ ਹੈ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …