Breaking News
Home / ਪੰਜਾਬ / ਕਰੋਨਾ ਵਾਇਰਸ ਤੋਂ ਸ਼੍ਰੋਮਣੀ ਕਮੇਟੀ ਵੀ ਚੌਕਸ

ਕਰੋਨਾ ਵਾਇਰਸ ਤੋਂ ਸ਼੍ਰੋਮਣੀ ਕਮੇਟੀ ਵੀ ਚੌਕਸ

ਹਰਿਮੰਦਰ ਸਾਹਿਬ ਦੇ ਬਾਹਰ ਸ਼ਰਧਾਲੂਆਂ ਦੀ ਸਕਰੀਨਿੰਗ ਹੋਈ ਸ਼ੁਰੂ
ਅੰਮ੍ਰਿਤਸਰ/ਬਿਊਰੋ ਨਿਊਜ਼
ਦੁਨੀਆ ਭਰ ਵਿਚ ਫੈਲੇ ਕਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਦੇਸ਼ ਦੇ ਬਹੁਤੇ ਧਾਰਮਿਕ ਅਸਥਾਨ ਬੰਦ ਕਰ ਦਿੱਤੇ ਗਏ ਹਨ। ਹਿਮਾਚਲ ਦੇ ਸਾਰੇ ਮੰਦਰ ਤੇ ਹੋਰ ਧਾਰਮਿਕ ਸਥਾਨ ਬੰਦ ਰੱਖਣ ਲਈ ਕਿਹਾ ਗਿਆ ਹੈ। ਇਸਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੀ ਸਹੂਲਤ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਲੱਖਾਂ ਹੀ ਸੰਗਤਾਂ ਦੀ ਸਕੈਨਿੰਗ ਅਤੇ ਉਨ੍ਹਾਂ ਨੂੰ ਸੈਨੇਟਾਈਜ਼ਰ ਨਾਲ ਹੱਥ ਸਾਫ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਦਰਬਾਰ ਸਾਹਿਬ ਨੂੰ ਬੰਦ ਨਹੀਂ ਕੀਤਾ ਜਾਵੇਗਾ ਅਤੇ ਸੰਗਤਾਂ ਨੂੰ ਛੋਟੇਛੋਟੇ ਗਰੁੱਪ ਬਣਾ ਕੇ ਮੱਥਾ ਟੇਕਣ ਲਈ ਭੇਜਿਆ ਜਾਵੇਗਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ

ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …