ਜੰਮੂ ਕਸ਼ਮੀਰ ਤੇ ਅਨੰਤਨਾਗ ਵਿਚ ਧਾਰਾ 144 ਲਾਗੂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਵੀ ਕਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਅੱਜ ਬੁੱਧਵਾਰ ਨੂੰ ਇਹ ਗਿਣਤੀ 152 ਤੱਕ ਪਹੁੰਚ ਗਈ ਹੈ। ਲੋਕਾਂ ਦੀ ਭੀੜ ਨੂੰ ਰੋਕਣ ਲਈ ਜੰਮੂ ਕਸ਼ਮੀਰ ਤੇ ਅਨੰਤਨਾਗ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਚਾਰ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਧਰ ਨੋਇਡਾ ਵਿਚ ਇੰਡੋਨੇਸ਼ੀਆ ਤੋਂ ਆਏ ਇਕ ਨੌਜਵਾਨ ਵਿਚ ਕਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਤੇਲੰਗਾਨਾ ਵਿਚ ਵੀ ਇਕ ਮਾਮਲਾ ਸਾਹਮਣੇ ਆਇਆ ਹੈ। ਮਹਾਰਾਸ਼ਟਰ ਵਿਚ ਦੋ ਹੋਰ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 42 ਹੋ ਗਈ ਹੈ, ਜੋ ਕਿ ਭਾਰਤ ਵਿਚ ਸਭ ਤੋਂ ਜ਼ਿਆਦਾ ਹੈ। ਜ਼ਿਕਰਯੋਗ ਹੈ ਕਿ ਭਾਰਤ ਦੇ 16 ਸੂਬੇ ਕਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਤਿੰਨ ਪੀੜਤ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …