ਜੋ ਇਥੋਂ ਦੇ ਪੱਕੇ ਵਸਨੀਕ ਨਹੀਂ, ਉਨ੍ਹਾਂ ਨੂੰ ਕੈਨੇਡਾ ‘ਚ ਨਹੀਂ ਹੋਣ ਦਿੱਤਾ ਜਾਵੇਗਾ ਦਾਖਲ : ਜਸਟਿਨ ਟਰੂਡੋ
ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਕਿ ਕੈਨੇਡਾ ਉਨ੍ਹਾਂ ਲੋਕਾਂ ਨੂੰ ਆਪਣੇ ਇੱਥੇ ਦਾਖ਼ਲ ਨਹੀਂ ਹੋਣ ਦੇਵੇਗਾ, ਜੋ ਕੈਨੇਡੀਅਨ ਨਾਗਰਿਕ ਜਾਂ ਸਥਾਈ ਵਸਨੀਕ (ਪੀ.ਆਰ.) ਨਹੀਂ ਹਨ। ਉਨ੍ਹਾਂ ਕਿਹਾ ਕਿ ਅਮਰੀਕੀ ਜ਼ਮੀਨੀ ਸਰਹੱਦ ਖੁੱਲ੍ਹੀ ਰਹੇਗੀ ਅਤੇ ਬਾਹਰ ਗਏ ਕੈਨੇਡੀਅਨ ਦੇਸ਼ ਵਾਪਸ ਆ ਸਕਦੇ ਹਨ ਪਰ ਕਿਸੇ ਹੋਰ ਜਗ੍ਹਾ ਤੋਂ ਆਏ ਸੈਲਾਨੀਆਂ ਲਈ ਦਰਵਾਜ਼ਾ ਬੰਦ ਕੀਤਾ ਜਾ ਰਿਹਾ ਹੈ। ਸਰਕਾਰ ਦਾ ਇਰਾਦਾ ਦੂਸਰੇ ਦੇਸ਼ਾਂ ਦੇ ਨਾਲ ਵਪਾਰ ਜਾਰੀ ਰੱਖਣ ਦਾ ਵੀ ਹੈ ਅਤੇ ਇਸ ਲਈ ਦੇਸ਼ ‘ਚ ਕੂਟਨੀਤਕਾਂ ਅਤੇ ਪਰਿਵਾਰ ਦੇ ਲੋਕਾਂ ਲਈ ਛੋਟਾਂ ਨੂੰ ਤਿਆਰ ਕੀਤਾ ਜਾਵੇਗਾ। ਰਾਈਡਿਓ ਕਾਟਜ ਸੈਲਫ਼-ਆਈਸੋਲੇਸ਼ਨ ਤੋਂ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਲੱਛਣ ਵਾਲਾ ਕੋਈ ਵੀ ਵਿਅਕਤੀ ਕੈਨੇਡਾ ‘ਚ ਦਾਖ਼ਲ ਹੋਣ ਦੇ ਯੋਗ ਨਹੀਂ ਹੋਵੇਗਾ। ਇਸ ਲਈ ਕੌਮਾਂਤਰੀ ਉਡਾਣਾਂ ਨੂੰ ਸਿਰਫ਼ ਟੋਰਾਂਟੋ, ਵੈਨਕੂਵਰ, ਮੌਂਟਰੀਅਲ ਤੇ ਕੈਲਗਰੀ ਲਈ ਹੀ ਸੀਮਤ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੈਨੇਡਾ ‘ਚ ਕੋਰੋਨਾ ਵਾਇਰਸ ਦੇ 320 ਪਾਜ਼ੀਟਿਵ ਕੇਸ ਪਾਏ ਗਏ ਹਨ ਅਤੇ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …