ਸੁਖਬੀਰ ਅਤੇ ਮਨਪ੍ਰੀਤ ਨੇ ਦਿੱਤਾ ਅਰਥੀ ਨੂੰ ਮੋਢਾ
ਸ੍ਰੀ ਮੁਕਤਸਰ ਸਾਹਿਬ : ਸਾਬਕਾ ਲੋਕ ਸਭਾ ਮੈਂਬਰ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਤਾ ਸਰਦਾਰਨੀ ਹਰਮਿੰਦਰ ਕੌਰ ਬਾਦਲ ਦਾ ਦਿਹਾਂਤ ਹੋ ਗਿਆ ਹੈ। ਹਰਮਿੰਦਰ ਕੌਰ ਦੀ ਅੰਤਿਮ ਯਾਤਰਾ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਓ.ਪੀ ਸੋਨੀ, ਭਾਰਤ ਭੂਸ਼ਣ ਆਸ਼ੂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਲੋਕ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਪਿੰਡ ਬਾਦਲ ਵਿਖੇ ਗ੍ਰਹਿ ਤੋਂ ਚੱਲਣ ਸਮੇਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਤਾ ਹਰਮਿੰਦਰ ਕੌਰ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਕੇ ਸਬੰਧੀਆਂ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …