16 C
Toronto
Sunday, October 5, 2025
spot_img
Homeਪੰਜਾਬਲੰਗਾਹ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੁਆਫੀ ਪੱਤਰ

ਲੰਗਾਹ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੁਆਫੀ ਪੱਤਰ

ਪੰਥ ਵਿਚ ਵਾਪਸੀ ਲਈ ਖਿਮਾ ਯਾਚਨਾ ਦੀ ਕੀਤੀ ਅਪੀਲ
ਅੰਮ੍ਰਿਤਸਰ : ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਸੌਂਪ ਕੇ ਪੰਥ ਵਿਚ ਵਾਪਸੀ ਲਈ ਖਿਮਾ ਯਾਚਨਾ ਦੀ ਅਪੀਲ ਕੀਤੀ ਹੈ। ਇਸ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਉਹ ਇਸ ਸਬੰਧੀ ਫ਼ੈਸਲਾ ਸੰਗਤ ਦੀ ਰਾਇ ਅਤੇ ਭਾਵਨਾਵਾਂ ਅਨੁਸਾਰ ਲੈਣਗੇ। ਅਕਾਲੀ ਆਗੂ ਨੂੰ ਇਕ ਮਹਿਲਾ ਨਾਲ ਅਨੈਤਿਕ ਸਬੰਧਾਂ ਕਾਰਨ 5 ਅਕਤੂਬਰ 2017 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਪੰਥ ਵਿੱਚੋਂ ਛੇਕ ਦਿਤਾ ਗਿਆ ਸੀ। ਉਸ ਦੀ ਸ਼੍ਰੋਮਣੀ ਅਕਾਲੀ ਦਲ ਵਿਚੋਂ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਫਾਰਗ ਕਰ ਦਿੱਤਾ ਗਿਆ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਹ ਕਾਰਵਾਈ ਲੰਗਾਹ ਦੀ ਵਾਇਰਲ ਹੋਈ ਅਸ਼ਲੀਲ ਵੀਡੀਓ ਤੋਂ ਬਾਅਦ ਕੀਤੀ ਗਈ ਸੀ। ਜਦੋਂ ਇਹ ਸਿੱਖ ਆਗੂ ਖਿਮਾ-ਯਾਚਨਾ ਦਾ ਪੱਤਰ ਦੇਣ ਲਈ ਇੱਥੇ ਪੁੱਜਿਆ ਤਾਂ ਉਸ ਨਾਲ ਵੱਡੀ ਗਿਣਤੀ ਵਿਚ ਸਮਰਥਕ ਵੀ ਹਾਜ਼ਰ ਸਨ।
ਆਪਣੇ ਖਿਮਾ ਯਾਚਨਾ ਪੱਤਰ ਵਿਚ ਲੰਗਾਹ ਨੇ ਆਖਿਆ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ ਅਤੇ ਰਹੇਗਾ। ਉਸ ਕੋਲੋਂ ਜਾਣੇ-ਅਣਜਾਣੇ ਵਿਚ ਜੋ ਭੁੱਲਾਂ ਹੋਈਆਂ ਹਨ, ਉਸ ਲਈ ਉਹ ਖਿਮਾ ਯਾਚਨਾ ਕਰਦਾ ਹੈ। ਉਸ ਨੇ ਅਪੀਲ ਕੀਤੀ ਹੈ ਕਿ ਪੰਥ ਵਿਚ ਵਾਪਸੀ ਦਾ ਇਕ ਮੌਕਾ ਦਿੱਤਾ ਜਾਵੇ। ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਜਦੋਂ ਉਸ ਨੇ ਖਿਮਾ ਯਾਚਨਾ ਪੱਤਰ ਦਿੱਤਾ, ਉਸ ਵੇਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹਾਜ਼ਰ ਨਹੀਂ ਸਨ। ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਇਸ ਸਬੰਧੀ ਕੋਈ ਵੀ ਫ਼ੈਸਲਾ ਉਹ ਇਕੱਲੇ ਨਹੀਂ ਕਰਨਗੇ ਸਗੋਂ ਸੰਗਤ ਦੀਆਂ ਭਾਵਨਾਵਾਂ ਮੁਤਾਬਕ ਅਤੇ ਸੰਗਤ ਦੀ ਰਾਇ ਨਾਲ ਫ਼ੈਸਲਾ ਲਿਆ ਜਾਵੇਗਾ।

RELATED ARTICLES
POPULAR POSTS