Breaking News
Home / ਪੰਜਾਬ / ਕਰਤਾਰਪੁਰ ਸਾਹਿਬ ਲਾਂਘਾ ਅਸਥਾਈ ਤੌਰ ‘ਤੇ ਬੰਦ

ਕਰਤਾਰਪੁਰ ਸਾਹਿਬ ਲਾਂਘਾ ਅਸਥਾਈ ਤੌਰ ‘ਤੇ ਬੰਦ

ਕਰੋਨਾ ਵਾਇਰਸ ਕਾਰਨ ਗ੍ਰਹਿ ਮੰਤਰਾਲੇ ਵੱਲੋਂ ਲਿਆ ਗਿਆ ਫੈਸਲਾ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਕਰੋਨਾਵਾਇਰਸ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ 16 ਮਾਰਚ ਤੋਂ ਲੈ ਕੇ 14 ਦਿਨਾਂ ਲਈ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਕਾਰਨ ਹੁਣ ਸ਼ਰਧਾਲੂ ਅਗਲੇ ਕੁਝ ਦਿਨਾਂ ਲਈ ਦਰਸ਼ਨ ਕਰਨ ਲਈ ਕਰਤਾਰਪੁਰ ਨਹੀਂ ਜਾ ਸਕਣਗੇ। ਪੈਸੰਜਰ ਟਰਮੀਨਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਇਸ ਫ਼ੈਸਲੇ ਦੀ ਮਿਤੀ ਨੂੰ ਹੋਰ ਵੀ ‘ਵਧਾ’ ਸਕਦੀ ਹੈ।
ਕੇਂਦਰ ਸਰਕਾਰ ਨੇ ਇਹ ਫ਼ੈਸਲਾ ਸ਼ਰਧਾਲੂਆਂ ਦੀ ਸੁਰੱਖਿਆ ਵਜੋਂ ਲਿਆ ਹੈ। ਗ੍ਰਹਿ ਮੰਤਰਾਲੇ ਵਲੋਂ ਜਾਰੀ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਭਾਰਤ ਵਿਚ ਕਰੋਨਾਵਾਇਰਸ ਦੇ ਵਾਧੇ ਨੂੰ ਰੋਕਣ ਲਈ ਆਰਜ਼ੀ ਤੌਰ ‘ਤੇ ਸ੍ਰੀ ਕਰਤਾਰਪੁਰ ਸਾਹਿਬ ਲਈ ਯਾਤਰਾ ਤੇ ਰਜਿਸਟਰੇਸ਼ਨ ਬੰਦ ਰਹੇਗੀ। ਲੰਘੇ ਸਾਲ 9 ਨਵੰਬਰ ਤੋਂ ਚਾਲੂ ਹੋਏ ਇਸ ਲਾਂਘੇ ਰਾਹੀਂ ਹੁਣ ਤੱਕ ਲੱਗਪਗ 50 ਹਜ਼ਾਰ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਵੀ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਕਿ ਉਹ ਦਰਸ਼ਨਾਂ ਲਈ ਜਾਣ ਲਈ ਆਪਣੇ ਫ਼ੈਸਲੇ ‘ਤੇ ਪੁਨਰ ਵਿਚਾਰ ਕਰਨ। ਗ੍ਰਹਿ ਮੰਤਰਾਲੇ ਵੱਲੋਂ ਲਾਂਘਾ 14 ਦਿਨਾਂ ਲਈ ਬੰਦ ਕਰਨ ਦੇ ਹੁਕਮ ਕੀਤੇ ਗਏ, ਪਰ ਇਹ ਸਮਾਂ ਹੋਰ ਵੀ ਵਧਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਡਾਕਟਰਾਂ ਵੱਲੋਂ ਲੰਘੇ ਕੁਝ ਦਿਨਾਂ ਤੋਂ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬਕਾਇਦਾ ਜਾਂਚ ਕੀਤੀ ਜਾ ਰਹੀ ਸੀ। ਪੈਸੰਜਰ ਟਰਮੀਨਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਲੱਗਪਗ 16 ਹਜ਼ਾਰ ਸ਼ਰਧਾਲੂਆਂ ਦੀ ਜਾਂਚ ਕੀਤੀ ਗਈ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਲਾਂਘਾ ਬੰਦ ਹੋਣ ‘ਤੇ ਸਹਿਮਤੀ ਪ੍ਰਗਟਾਈ
ਤਲਵੰਡੀ ਸਾਬੋ : ਕਰੋਨਾਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ‘ਤੇ ਬੰਦ ਕੀਤੇ ਜਾਣ ਦੇ ਫ਼ੈਸਲੇ ਨਾਲ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਹਿਮਤੀ ਪ੍ਰਗਟਾਉਂਦਿਆਂ ਸਿੱਖ ਸੰਗਤ ਨੂੰ ਵੀ ਕਰੋਨਾਵਾਇਰਸ ਦੇ ਚੱਲਦੇ ਵਿਸ਼ੇਸ਼ ਇਹਤਿਆਤ ਵਰਤਣ ਦੀ ਅਪੀਲ ਕੀਤੀ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …