ਅਦਾਲਤ ਨੇ 14 ਅਪ੍ਰੈਲ ਤੱਕ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨਾਲੋਂ ਵੱਖ ਹੋ ਚੁੱਕੇ ਵਿਧਾਇਕ ਸੁਖਪਾਲ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਖਤਮ ਕਰਨ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸੇ ਦੌਰਾਨ ਅਦਾਲਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਖਹਿਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਨਾਲ ਹੀ ਇਸ ਨੋਟਿਸ ਦਾ 14 ਅਪ੍ਰੈਲ ਤੱਕ ਜਵਾਬ ਵੀ ਮੰਗ ਲਿਆ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਦੀ ਮੈਂਬਰਸ਼ਿਪ ਖਤਮ ਕਰਨ ਦਾ ਫੈਸਲਾ ਹਾਈਕੋਰਟ ਪੁੱਜ ਗਿਆ ਸੀ। ਇਸ ਮਾਮਲੇ ਸਬੰਧੀ ਸਰਕਾਰ ਨੇ ਹਾਈਕੋਰਟ ਨੂੰ ਪਹਿਲਾਂ ਭਰੋਸਾ ਵੀ ਦਿੱਤਾ ਸੀ ਅਤੇ ਹੁਣ ਤੱਕ ਕੋਈ ਕਾਰਵਾਈ ਨਾ ਹੋਣ ਕਰਕੇ ਹਾਈਕੋਰਟ ਨੇ ਸਪੀਕਰ ਨੂੰ ਨੋਟਿਸ ਭੇਜਿਆ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …