10 ਸਾਲ ਤੋਂ ਛੋਟੇ ਤੇ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀਆ ਨੂੰ ਘਰਾਂ ‘ਚ ਹੀ ਰਹਿਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਰੋਨਾ ਵਾਇਰਸ ਦੇ ਖ਼ਤਰੇ ਦੇ ਚੱਲਦਿਆਂ ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਕਿਹਾ ਹੈ ਕਿ 22 ਮਾਰਚ ਤੋਂ ਇਕ ਹਫ਼ਤੇ ਤੱਕ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਨੂੰ ਭਾਰਤ ‘ਚ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਰਕਾਰੀ ਮੁਲਾਜ਼ਮਾਂ ਅਤੇ ਡਾਕਟਰੀ ਪੇਸ਼ੇਵਰਾਂ ਨੂੰ ਛੱਡ ਕੇ 10 ਸਾਲ ਤੋਂ ਛੋਟੇ ਅਤੇ 65 ਸਾਲ ਤੋਂ ਜ਼ਿਆਦਾ ਉਮਰ ਦੇ ਨਾਗਰਿਕਾਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇਹ ਵੀ ਅਪੀਲ ਕੀਤੀ ਗਈ ਹੈ ਕਿ ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ‘ਚ ਕੰਮ ਕਰਨ ਵਾਲਿਆਂ ਨੂੰ ਛੱਡ ਕੇ ਨਿੱਜੀ ਖੇਤਰ ਦੇ ਕਰਮਚਾਰੀ ਘਰ ਤੋਂ ਹੀ ਕੰਮ ਕਰ ਸਕਦੇ ਹਨ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …