ਭਾਜਪਾ ਸਰਕਾਰ ਬਣਾਉਣ ਲਈ ਕਰੇਗੀ ਦਾਅਵਾ ਪੇਸ਼
ਭੋਪਾਲ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਸਿਆਸੀ ਘਮਾਸਾਨ ਅੱਜ ਖਤਮ ਹੋ ਗਿਆ। ਇਸ ਦੇ ਚੱਲਦਿਆਂ ਫਲੋਰ ਟੈਸਟ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਨੇ ਆਪਣਾ ਅਸਤੀਫ਼ਾ ਰਾਜਪਾਲ ਲਾਲਜੀ ਟੰਡਨ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਪੱਤਰ ‘ਚ ਕਿਹਾ ਹੈ ਕਿ ਪਿਛਲੇ ਦੋ ਹਫ਼ਤਿਆਂ ‘ਚ ਜੋ ਮੱਧ ਪ੍ਰਦੇਸ਼ ‘ਚ ਵਾਪਰਿਆ ਹੈ ਉਹ ਲੋਕਤੰਤਰੀ ਸਿਧਾਂਤਾਂ ਦੇ ਕਮਜ਼ੋਰ ਹੋਣ ਦਾ ਇਕ ਨਵਾਂ ਅਧਿਆਇ ਹੈ।
ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਬਣੀ ਤਾਂ ਹਰ 15 ਦਿਨਾਂ ਵਿਚ ਭਾਜਪਾ ਆਗੂ ਕਹਿੰਦੇ ਸਨ ਕਿ ਇਹ ਸਰਕਾਰ ਸਿਰਫ 15 ਮਹੀਨਿਆਂ ਤੱਕ ਹੀ ਰਹੇਗੀ। ਕਮਲ ਨਾਥ ਨੇ ਆਪਣੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਇਹ ਭਾਜਪਾ ਨੂੰ ਰਾਸ ਨਹੀਂ ਆਈਆਂ। ਕਮਲ ਨਾਥ ਨੇ ਇਹ ਵੀ ਕਿਹਾ ਕਿ ਸਾਡੇ 22 ਵਿਧਾਇਕਾਂ ਨੂੰ ਬੰਧਕ ਬਣਾ ਕੇ ਰੱਖਿਆ ਗਿਆ ਹੈ। ਮੱਧ ਪ੍ਰਦੇਸ਼ ਵਿਚ ਹੁਣ 6 ਮਹੀਨਿਆਂ ਦੇ ਅੰਦਰਅੰਦਰ 25 ਸੀਟਾਂ ‘ਤੇ ਉਪ ਚੋਣਾਂ ਵੀ ਹੋਣਗੀਆਂ। ਇਸਦੇ ਚੱਲਦਿਆਂ ਭਾਜਪਾ ਵਲੋਂ ਮੱਧ ਪ੍ਰਦੇਸ਼ ਵਿਚ ਸਰਕਾਰ ਬਣਾਉਣ ਦਾ ਦਾਅਵਾ ਵੀ ਪੇਸ਼ ਕੀਤਾ ਜਾਵੇਗਾ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …