ਸਿਹਤ ਮੰਤਰੀ ਨੇ ਕਿਹਾ – ਸਾਰੇ ਮਰੀਜ਼ਾਂ ਦੀ ਵਿਗਿਆਨਕ ਤਰੀਕੇ ਨਾਲ ਹੋ ਰਹੀ ਹੈ ਜਾਂਚ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਅੱਜ ਕਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਸੰਕਟ ‘ਤੇ ਚਰਚਾ ਹੋਈ। ਇਸੇ ਦੌਰਾਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਵਿਰੋਧੀ ਧਿਰਾਂ ਦੇ ਆਗੂਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਡਾ. ਹਰਸ਼ ਵਰਧਨ ਨੇ ਕਿਹਾ ਕਿ ਅਸੀਂ ਸਾਰੇ ਸ਼ੱਕੀ ਮਰੀਜ਼ਾਂ ਦੀ ਜਾਂਚ ਵਿਗਿਆਨਕ ਢੰਗ ਨਾਲ ਕਰ ਰਹੇ ਹਾਂ। ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਅੱਜ ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਰੋਨਾ ਵਾਇਰਸ ਨਾਲ ਜੁੜੇ ਕਈ ਮਾਮਲਿਆਂ ਨੂੰ ਲੈ ਕੇ ਮਤੇ ਪੇਸ਼ ਕੀਤੇ। ਇਨ੍ਹਾਂ ਮਤਿਆਂ ਵਿਚ ਕਰੋਨਾ ਕਾਰਨ ਹੋ ਰਹੇ ਆਰਥਿਕ ਨੁਕਸਾਨ ਅਤੇ ਦਵਾਈਆਂ ਦੀ ਉਪਲਬਧਤਾ ਸਬੰਧੀ ਮਤਾ ਵੀ ਸ਼ਾਮਲ ਸੀ। ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਸਫਦਰਗੰਜ ਹਸਪਤਾਲ ਵਿਚ ਵਾਇਰਸ ਦੇ ਸ਼ੱਕੀ ਮਰੀਜ਼ ਵਲੋਂ ਕੀਤੀ ਖੁਦਕੁਸ਼ੀ ਦਾ ਮਾਮਲਾ ਵੀ ਚੁੱਕਿਆ। ਇਸੇ ਤਰ੍ਹਾਂ ਪਰਨੀਤ ਕੌਰ ਨੇ ਕਿਹਾ ਕਿ ਹੋ ਰਹੇ ਆਰਥਿਕ ਨੁਕਸਾਨ ਦੇ ਚੱਲਦਿਆਂ ਮਜ਼ਦੂਰ ਵਰਗ ਦਾ ਵੀ ਧਿਆਨ ਰੱਖਿਆ ਜਾਵੇ।
Check Also
ਪ੍ਰਧਾਨ ਮੰਤਰੀ ਨੇ ‘ਵਿਕਸਤ ਭਾਰਤ ਯੰਗ ਲੀਡਰਜ਼’ ਸੰਵਾਦ ਨੂੰ ਕੀਤਾ ਸੰਬੋਧਨ
ਕਿਹਾ : ਵਿਕਸਤ ਭਾਰਤ ਦਾ ਟੀਚਾ ਮੁਸ਼ਕਲ ਲੱਗ ਸਕਦੈ, ਪਰ ਨਾਮੁਮਕਿਨ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ …