ਸੰਗਤਾਂ ਵਰਤ ਰਹੀਆਂ ਹਨ ਮਾਸਕ ਅਤੇ ਸੈਨੇਟਾਈਜ਼ਰ
ਅੰਮ੍ਰਿਤਸਰ/ਬਿਊਰੋ ਨਿਊਜ਼
ਦੁਨੀਆ ਭਰ ਵਿਚ ਫੈਲੇ ਕੋਰੋਨਾ ਵਾਇਰਸ ਤੋਂ ਬਾਅਦ ਭਾਵੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਬਹੁਤ ਘੱਟ ਗਈ ਹੈ ਪਰ ਮਰਿਆਦਾ ਆਮ ਵਾਂਗ ਹੀ ਚੱਲ ਰਹੀ ਹੈ। ਸੰਗਤਾਂ ਭਾਵੇਂ ਗਿਣਤੀ ਵਿਚ ਘੱਟ ਹਨ ਪਰ ਲਗਾਤਾਰ ਦਰਸ਼ਨਾਂ ਲਈ ਕਤਾਰ ਬਣੀ ਹੈ। ਵਾਇਰਸ ਦੇ ਬਚਾਅ ਲਈ ਸੰਗਤਾਂ ਮਾਸਕ ਪਹਿਨ ਰਹੀਆਂ ਹਨ ਅਤੇ ਸੈਨੇਟਾਈਜ਼ਰ ਦਾ ਇਸਤੇਮਾਲ ਕਰ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸੇਵਾਦਾਰਾਂ ਰਾਹੀਂ ਲਗਾਤਾਰ ਸੈਨੇਟਾਈਜ਼ਰ ਦੀ ਵਰਤੋਂ ਸੰਗਤਾਂ ਲਈ ਕੀਤੀ ਜਾ ਰਹੀ ਹੈ। ਕੀਟਾਣੂ ਮੁਕਤ ਕਰਨ ਲਈ ਸੰਗਤਾਂ ਦੇ ਹੱਥਾਂ ਨੂੰ ਸੈਨੇਟਾਈਜ਼ਰ ਲਗਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗਾਤਾਰ ਕੀਰਤਨ ਚੱਲ ਰਿਹਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਢਾਡੀ ਦਰਬਾਰ ਵੀ ਆਮ ਦੀ ਤਰ੍ਹਾਂ ਲੱਗਾ ਹੈ ਅਤੇ ਸੰਗਤਾਂ ਕੀਰਤਨ ਅਤੇ ਢਾਡੀ ਵਾਰਾਂ ਵੀ ਸੁਣ ਰਹੀਆਂ ਹਨ।
Check Also
ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੌਰਾਨ ਬਾਗੀਆਂ ’ਤੇ ਖੂਬ ਵਰ੍ਹੇ ਸੁਖਬੀਰ ਸਿੰਘ ਬਾਦਲ
ਪ੍ਰਕਾਸ਼ ਸਿੰਘ ਬਾਦਲ ਨੂੰ ਫਖਰ ਏ ਕੌਮ ਪੁਰਸਕਾਰ ਵਾਪਸ ਦੇਣ ਦੀ ਕੀਤੀ ਗਈ ਅਪੀਲ ਸ੍ਰੀ …