Breaking News
Home / ਪੰਜਾਬ / ਮੁਹਾਲੀ ਵਿਚ ਵੀ ਕਰੋਨਾ ਪੀੜਤ ਮਰੀਜ਼ ਦੀ ਪੁਸ਼ਟੀ

ਮੁਹਾਲੀ ਵਿਚ ਵੀ ਕਰੋਨਾ ਪੀੜਤ ਮਰੀਜ਼ ਦੀ ਪੁਸ਼ਟੀ

ਕੈਪਟਨ ਅਮਰਿੰਦਰ ਨੇ ਕਿਹਾ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਵਰਗੀਆਂ ਅਫ਼ਵਾਹਾਂ ਝੂਠੀਆਂ
ਮੁਹਾਲੀ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਵਧਣ ਕਰਕੇ ਚਾਰੇ ਪਾਸੇ ਮਾਹੌਲ ਦਹਿਸ਼ਤ ਵਾਲਾ ਬਣਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਮੁਹਾਲੀ ਵਿਚਲੇ ਫ਼ੇਜ਼ 3 ਤੋਂ ਕੋਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਅਤੇ ਇਹ ਪੀੜਤ ਮਹਿਲਾ ਅਮਰੀਕਾ ਤੋਂ ਕੁਝ ਦਿਨ ਪਹਿਲਾਂ ਹੀ ਮੁਹਾਲੀ ਆਈ ਸੀ। ਉਧਰ ਅਨੰਦਪੁਰ ਸਾਹਿਬ ਇਲਾਕੇ ਨੂੰ ਵੀ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਲੰਘੇ ਕੱਲ੍ਹ ਨਵਾਂਸ਼ਹਿਰ ਵਿਚ ਵੀ ਇਕ 70 ਸਾਲਾ ਵਿਅਕਤੀ ਦੀ ਕਰੋਨਾ ਨਾਲ ਮੌਤ ਹੋ ਗਈ ਸੀ ਅਤੇ ਉਹ ਜਰਮਨੀ ਤੋਂ ਆਇਆ ਦੱਸਿਆ ਗਿਆ ਸੀ।
ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਮੁਅੱਤਲ ਕੀਤੇ ਜਾਣ ਵਰਗੀਆਂ ਅਫ਼ਵਾਹਾਂ ਝੂਠੀਆਂ ਹਨ, ਇਸ ‘ਤੇ ਯਕੀਨ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਅਜਿਹੀਆਂ ਅਫ਼ਵਾਹਾਂ ਫੈਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …