10 ਹਜ਼ਾਰ ਤੋਂ ਜ਼ਿਆਦਾ ਮੌਤਾਂ ਚੀਨ ਤੋਂ ਜ਼ਿਆਦਾ ਇਟਲੀ ਪ੍ਰਭਾਵਿਤ
ਵਾਸ਼ਿੰਗਟਨ/ਬਿਊਰੋ ਨਿਊਜ਼
ਕਰੋਨਾ ਵਾਇਰਸ ਨੇ ਹੁਣ ਤੱਕ 179 ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ ਅਤੇ 10 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਢਾਈ ਲੱਖ ਦੇ ਕਰੀਬ ਮਰੀਜ਼ਾਂ ਦੀ ਪੁਸ਼ਟੀ ਵੀ ਹੋ ਚੁੱਕੀ ਹੈ ਅਤੇ 87 ਹਜ਼ਾਰ ਤੋਂ ਜ਼ਿਆਦਾ ਠੀਕ ਵੀ ਹੋ ਚੁੱਕੇ ਹਨ। ਚੀਨ ਤੋਂ ਬਾਅਦ ਕਰੋਨਾ ਨੇ ਇਟਲੀ ਨੂੰ ਜ਼ਿਆਦਾ ਪ੍ਰਭਾਵਿਤ ਕੀਤਾ ਹੈ ਅਤੇ ਉਥੇ ਮੌਤਾਂ ਦੀ ਗਿਣਤੀ 3400 ਤੋਂ ਜ਼ਿਆਦਾ ਹੈ। ਇਰਾਨ ਵਿਚ ਵੀ ਸਥਿਤੀ ਚਿੰਤਾ ਵਾਲੀ ਬਣੀ ਹੋਈ ਹੈ। ਅਮਰੀਕਾ ਵਿਚ ਹੁਣ ਫੌਜ ਨੂੰ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ, ਜਪਾਨ ਦੀਆਂ ਤਿੰਨ ਵੱਡੀਆਂ ਕੰਪਨੀਆਂ ਨੇ ਕੁਝ ਦਿਨਾਂ ਲਈ ਅਮਰੀਕਾ ਵਿਚ ਆਪਣੇ ਪ੍ਰੋਡਕਸ਼ਨ ਯੂਨਿਟ ਬੰਦ ਕਰਨ ਦਾ ਫੈਸਲਾ ਲਿਆ ਹੈ।
Check Also
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਆਉਣਗੇ ਭਾਰਤ ਦੌਰੇ ’ਤੇ
ਉਪ ਰਾਸ਼ਟਰਪਤੀ ਪਰਿਵਾਰ ਸਮੇਤ ਜੈਪੁਰ ਅਤੇ ਆਗਰਾ ਵੀ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ …