ਲੋਕਾਂ ਨੇ ਵੰਡੀਆਂ ਮਿਠਾਈਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਬਲੀਆ ਸ਼ਹਿਰ ਨੇੜਲੇ ਪਿੰਡ ਮੇਡੌਲਾ ਕਲਾਂ ਵਿਚ ਅੱਜ ਜਸ਼ਨ ਮਨਾਏ ਜਾ ਰਹੇ ਹਨ। ਇਹ ਉਸ ਨਿਰਭੈਆ ਦਾ ਪਿੰਡ ਹੈ, ਜਿਸ ਦੀ ਦਰਿੰਦਿਆਂ ਨੇ ਜਬਰ ਜਨਾਹ ਤੋਂ ਬਾਅਦ ਹੱਤਿਆ ਕਰ ਦਿੱਤੀ ਸੀ ਅਤੇ ਇਸ ਪਿੰਡ ਨੂੰ ਹੁਣ ਨਿਰਭੈਆ ਦੇ ਪਿੰਡ ਵਜੋਂ ਹੀ ਜਾਣਿਆ ਜਾਂਦਾ ਹੈ। ਜਦੋਂ ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਗਈ ਤਾਂ ਪਿੰਡ ਵਿਚ ਲੋਕ ਸੜਕਾਂ ‘ਤੇ ਆ ਗਏ ਅਤੇ ਉਨ੍ਹਾਂ ਜਸ਼ਨ ਮਨਾ ਕੇ ਮਿਠਾਈਆਂ ਵੀ ਵੰਡੀਆਂ। ਇਸ ਤੋਂ ਪਹਿਲਾਂ ਸਾਰੇ ਪਿੰਡ ਵਾਸੀ ਟੀਵੀ ਚੈਨਲ ਮੂਹਰੇ ਬੈਠ ਕੇ ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ ਦਿੱਤੇ ਜਾਣ ਦੀ ਖਬਰ ਉਡੀਕ ਰਹੇ ਸਨ। ਇਸ ਦੇ ਚੱਲਦਿਆਂ ਨਿਰਭੈਆ ਦੀ ਮਾਂ ਨੇ ਕਿਹਾ ਕਿ ਆਖਰ ਮੇਰੀ ਬੇਟੀ ਨੂੰ ਨਿਆਂ ਮਿਲ ਹੀ ਗਿਆ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …