Breaking News
Home / ਦੁਨੀਆ / 192 ਦੇਸ਼ਾਂ ਤੱਕ ਪਹੁੰਚਿਆ ਕਰੋਨਾ

192 ਦੇਸ਼ਾਂ ਤੱਕ ਪਹੁੰਚਿਆ ਕਰੋਨਾ

15 ਹਜ਼ਾਰ ਦੇ ਕਰੀਬ ਮੌਤਾਂ
ਵਾਸ਼ਿੰਗਟਨ/ਬਿਊਰੋ ਨਿਊਜ਼
ਦੁਨੀਆ ਦੇ 192 ਤੋਂ ਜ਼ਿਆਦਾ ਦੇਸ਼ ਕਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ। ਇਸ ਮਹਾਮਾਰੀ ਕਾਰਨ ਹੁਣ ਤੱਕ 15 ਹਜ਼ਾਰ ਦੇ ਕਰੀਬ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਉਥੇ, ਚੀਨ ਵਿਚ ਅੱਜ ਤੱਕ 89 ਫੀਸਦੀ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ ਠੀਕ ਵੀ ਚੁੱਕੇ ਹਨ। ਧਿਆਨ ਰਹੇ ਕਿ ਚੀਨ ਵਿਚ ਪਹਿਲਾ ਮਾਮਲਾ ਦਸੰਬਰ ਵਿਚ ਸਾਹਮਣੇ ਆਇਆ ਸੀ ਅਤੇ ਹੁਣ ਤੱਕ 81 ਹਜ਼ਾਰ ਲੋਕ ਇਸ ਵਾਇਰਸ ਤੋਂ ਪੀੜਤ ਹੋਏ ਹਨ। ਚੀਨ ਵਿਚ 3270 ਵਿਅਕਤੀਆਂ ਦੀ ਕਰੋਨਾ ਨੇ ਜਾਨ ਵੀ ਲਈ ਹੈ। ਚੀਨ ਦੇ ਸਿਹਤ ਕਮਿਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਇਸੇ ਦੌਰਾਨ ਨਿਊਜ਼ੀਲੈਂਡ ਵਿਚ ਕਰੋਨਾ ਦੇ ਮਾਮਲਿਆਂ ਦੀ ਗਿਣਤੀ ਵਧਣ ਲੱਗੀ ਹੈ ਅਤੇ ਸਰਕਾਰ ਨੇ ਲਾਕ ਡਾਊਨ ਕਰਨ ਦੀਆਂ ਤਿਆਰੀਆਂ ਕਰ ਲਈਆਂ ਹਨ।

Check Also

ਪੰਜ ਸਾਲਾਂ ‘ਚ 27 ਲੱਖ ਪਾਕਿਸਤਾਨੀਆਂ ਦੇ ਡੇਟਾ ‘ਚ ਸੰਨ੍ਹ

ਕੌਮੀ ਡੇਟਾਬੇਸ ਤੇ ਰਜਿਸਟ੍ਰੇਸ਼ਨ ਅਥਾਰਿਟੀ ਤੋਂ ਡੇਟਾ ਲੀਕ ਹੋਣ ਦਾ ਦਾਅਵਾ ਸੀਨੀਅਰ ਅਧਿਕਾਰੀਆਂ ਖਿਲਾਫ਼ ਕਾਰਵਾਈ …