ਹੁਣ ਤੱਕ ਕਰੋਨਾ ਨਾਲ ਹੋ ਗਈਆਂ 8 ਮੌਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਵਾਇਰਸ ਕਰਕੇ ਹੁਣ ਪੂਰੇ ਭਾਰਤ ਵਿਚ ਕੋਈ ਵੀ ਆਦਮੀ ਕਿਤੇ ਵੀ ਯਾਤਰਾ ਨਹੀਂ ਕਰ ਸਕੇਗਾ। 19 ਸੂਬਿਆਂ ਵਿਚ ਰੇਲ ਗੱਡੀਆਂ ਅਤੇ ਬੱਸਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਭਲਕੇ ਮੰਗਲਵਾਰ ਅੱਧੀ ਰਾਤ ਤੋਂ ਘਰੇਲੁ ਉਡਾਣਾਂ ਵੀ ਬੰਦ ਹੋ ਜਾਣਗੀਆਂ।
ਭਾਰਤ ਵਿਚ ਕਰੋਨਾ ਵਾਇਰਸ ਦੇ ਪੀੜਤਾਂ ਦੇ ਹੁਣ ਤੱਕ 429 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ 8 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਮਹਾਰਾਸ਼ਟਰ ਵਿਚ ਪੀੜਤਾਂ ਦੀ ਗਿਣਤੀ 89 ਹੋ ਗਈ ਹੈ, ਜੋ ਕਿ ਭਾਰਤ ਵਿਚ ਸਭ ਤੋਂ ਜ਼ਿਆਦਾ ਹੈ। ਚੰਡੀਗੜ੍ਹ ਵਿਚ ਕਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ ਵੀ 7 ਹੋ ਗਈ ਹੈ ਅਤੇ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਵਾਰ ਫਿਰ ਲਾਕ ਡਾਊਨ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਐਤਵਾਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਜਨਤਾ ਕਰਫਿਊ ਲਗਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸ਼ਾਮ 5 ਵਜੇ ਭਾਰਤ ਵਾਸੀਆਂ ਨੇ ਥਾਲੀਆਂ ਅਤੇ ਤਾਲੀਆਂ ਵਜਾ ਕੇ ਕਰੋਨਾ ਨਾਲ ਲੜਨ ਵਾਲਿਆਂ ਦਾ ਹੌਸਲਾ ਵੀ ਵਧਾਇਆ ਸੀ। ਨਰਿੰਦਰ ਮੋਦੀ ਨੇ ਰਾਜ ਸਰਕਾਰਾਂ ਨੂੰ ਫਿਰ ਕਿਹਾ ਕਿ ਉਹ ਲਾਕ ਡਾਊਨ ਦੇ ਨਿਯਮਾਂ ਦਾ ਸਖਤੀ ਨਾਲ ਪਾਲਣ ਕਰਵਾਉਣ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …