-0.2 C
Toronto
Thursday, December 25, 2025
spot_img
Homeਪੰਜਾਬਕੈਪਟਨ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ...

ਕੈਪਟਨ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ‘ਚ ਜਮਾਂ ਕਰਵਾਉਣ ਦੀ ਹਦਾਇਤ

ਲੌਂਗੋਵਾਲ ਨੇ ਕਿਹਾ – ਸ਼੍ਰੋਮਣੀ ਕਮੇਟੀ ਕਰੋਨਾ ਵਾਇਰਸ ਦੇ ਪੀੜਤਾਂ ਨੂੰ ਵੱਖ ਰੱਖਣ ਲਈ ਦੇਵੇਗੀ ਸਹਿਯੋਗ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ, ਜੋ ਕਿ ਕਾਂਗਰਸ ਵਿਧਾਨਕਾਰ ਪਾਰਟੀ ਦੇ ਲੀਡਰ ਵੀ ਹਨ, ਵੱਲੋਂ ਕਾਂਗਰਸੀ ਵਿਧਾਇਕਾ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਦੇਖਦੇ ਹੋਏ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ‘ਚ ਜਮਾਂ ਕਰਵਾਉਣ ਦੀ ਹਦਾਇਤ ਦਿੱਤੀ ਗਈ ਹੈ। ਕੈਪਟਨ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਭੋਜਨ, ਪਨਾਹਗਾਹ ਅਤੇ ਦਵਾਈਆਂ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।
ਉਧਰ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰੋਨਾ ਵਾਇਰਸ ਦੇ ਚੱਲਦਿਆਂ ਲੋੜ ਪੈਣ ‘ਤੇ ਪੀੜਤਾਂ ਨੂੰ ਵੱਖਰਾ ਰੱਖਣ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਜ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਪ੍ਰਬੰਧ ਕੀਤੇ ਜਾਣਗੇ ਅਤੇ ਜੇਕਰ ਲੋੜ ਪਈ ਤਾਂ ਗੁਰੂ ਘਰ ਦੀਆਂ ਸਰਾਂਵਾਂ ਨੂੰ ਵੀ ਮਰੀਜ਼ਾਂ ਦੀ ਅਲਾਹਿਦਗੀ ਲਈ ਵਰਤਿਆ ਜਾਵੇਗਾ। ਇਸ ਦੇ ਨਾਲ ਹੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਲੋੜਵੰਦਾਂ ਨੂੰ ਗੁਰੂ ਘਰਾਂ ਤੋਂ ਲੰਗਰ ਮੁਹੱਈਆ ਕਰਵਾਉਣ ਦਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਅੱਜ ਸਾਰਾ ਵਿਸ਼ਵ ਚਿੰਤਾ ਵਿਚ ਹੈ ਅਤੇ ਅਜਿਹੇ ਵਿਚ ਸ਼੍ਰੋਮਣੀ ਕਮੇਟੀ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਦੇ ਹਰ ਤਰ੍ਹਾਂ ਸਹਿਯੋਗ ਲਈ ਤਿਆਰ ਹੈ, ਉੱਥੇ ਹੀ ਪੀੜਤਾਂ ਨਾਲ ਵੀ ਹਮਦਰਦੀ ਰੱਖਦੀ ਹੈ।

RELATED ARTICLES
POPULAR POSTS