Breaking News
Home / ਪੰਜਾਬ / ਕਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ‘ਚ ਲੱਗਾ ਕਰਫਿਊ

ਕਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ‘ਚ ਲੱਗਾ ਕਰਫਿਊ

ਲੋਕ ਨਹੀਂ ਕਰ ਰਹੇ ਸਨ ਨਿਯਮਾਂ ਦੀ ਪਾਲਣਾ
ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 23
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ 23 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਚ 31 ਮਾਰਚ ਤੱਕ ਕਰਫਿਊ ਲਗਾ ਦਿੱਤਾ। ਅਮਰਿੰਦਰ ਨੇ ਕਿਹਾ ਕਿ ਕਰਫਿਊ ਵਿਚ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਬੇਹੱਦ ਜ਼ਰੂਰੀ ਹੈ ਤਾਂ ਕਾਰਨ ਦੱਸਣ ‘ਤੇ ਵਿਅਕਤੀ ਨੂੰ ਕੁਝ ਸਮੇਂ ਲਈ ਰਿਆਇਤ ਦਿੱਤੀ ਜਾਵੇਗੀ। ਕਰਫਿਊ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਕਰੋਨਾ ਵਾਇਰਸ ਨੂੰ ਰੋਕਣ ਲਈ ਪਹਿਲਾਂ ਪੰਜਾਬ ਵਿਚ ਧਾਰਾ 144 ਲਗਾਈ ਗਈ ਸੀ, ਫਿਰ ਲਾਕ ਡਾਊਨ ਕਰ ਦਿੱਤਾ ਗਿਆ, ਪਰ ਇਸਦਾ ਵੀ ਅਸਰ ਦਿਖਾਈ ਨਹੀਂ ਦਿੱਤਾ ਅਤੇ ਹੋਰ ਨਵੇਂ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਲਈ ਸਰਕਾਰ ਨੂੰ ਇਹ ਕਦਮ ਚੁੱਕਣਾ ਪਿਆ। ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਸਾਰੇ ਡੀਜੀਪੀ ਨਾਲ ਮੀਟਿੰਗ ਕੀਤੀ। ਇਸ ਵਿਚ ਇਹੀ ਫੈਸਲਾ ਹੋਇਆ ਕਿ ਲੋਕ ਲਾਕ ਡਾਊਨ ਨੂੰ ਨਹੀਂ ਮੰਨ ਰਹੇ ਅਤੇ ਕਰਫਿਊ ਲਗਾਉਣਾ ਜ਼ਰੂਰੀ ਹੈ। ਧਿਆਨ ਰਹੇ ਕਿ ਪੰਜਾਬ ਵਿਚ ਜਿਹੜੇ 23 ਮਾਮਲੇ ਸਾਹਮਣੇ ਆਏ ਹਨ ਉਨ੍ਹਾਂ ‘ਚ ਇਕੱਲੇ ਨਵਾਂਸ਼ਹਿਰ ਵਿਚ 15 ਮਾਮਲੇ ਹਨ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …