Breaking News
Home / ਭਾਰਤ / 232 ਦਿਨ ਨਜ਼ਰਬੰਦ ਰਹਿਣ ਤੋਂ ਬਾਅਦ ਰਿਹਾ ਹੋਏ ਉਮਰ ਅਬਦੁੱਲਾ

232 ਦਿਨ ਨਜ਼ਰਬੰਦ ਰਹਿਣ ਤੋਂ ਬਾਅਦ ਰਿਹਾ ਹੋਏ ਉਮਰ ਅਬਦੁੱਲਾ

ਧਾਰਾ 370 ਹਟਾਏ ਜਾਣ ਤੋਂ ਬਾਅਦ 5 ਅਗਸਤ ਨੂੰ ਲਿਆ ਸੀ ਹਿਰਾਸਤ ‘ਚ
ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅੱਜ 232 ਦਿਨਾਂ ਬਾਅਦ ਰਿਹਾਅ ਹੋ ਗਏ। ਉਮਰ ਅਬਦੁੱਲਾ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ 5 ਅਗਸਤ ਨੂੰ ਹਿਰਾਸਤ ‘ਚ ਲਿਆ ਗਿਆ ਸੀ। ਉਮਰ ਅਬਦੁੱਲਾ ‘ਤੇ ਲੋਕਾਂ ਨੂੰ ਭੜਕਾਉਣ ਦਾ ਆਰੋਪ ਲਗਾਇਆ ਗਿਆ ਸੀ। ਪੁਲਿਸ ਵੱਲੋਂ ਲਗਾਏ ਗਏ ਆਰੋਪ ਮੰਗਲਵਾਰ ਨੂੰ ਵਾਪਸ ਲੈ ਲਏ ਗਏ ਅਤੇ ਉਮਰ ਅਬਦੁੱਲਾ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਗਏ। ਉਮਰ ਅਬਦੁੱਲਾ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਫਾਰੂਕ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਨੂੰ ਵੀ ਹਿਰਾਸਤ ਲਿਆ ਗਿਆ ਸੀ। ਫਾਰੂਕ ਅਬਦੁੱਲਾ ਨੂੰ 13 ਮਾਰਚ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਉਮਰ ਅਬਦੁੱਲਾ ਦੀ ਭੈਣ ਸਾਰਾ ਪਾਇਲਟ ਨੇ ਪਬਲਿਕ ਸੇਫਟੀ ਐਕਟ 1978 (ਪੀਐਸਏ) ਦੇ ਤਹਿਤ ਭਰਾ ਦੀ ਹਿਰਾਸਤ ਨੂੰ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਕਿਹਾ ਸੀ ਕਿ ਜੇਕਰ ਉਮਰ ਨੂੰ ਰਿਹਾ ਕਰਨ ਦੀ ਯੋਜਨਾ ਹੈ ਤਾਂ ਜਲਦੀ ਕਰੋ। ਜੇਕਰ ਤੁਸੀਂ ਉਨ੍ਹਾਂ ਨੂੰ ਅਗਲੇ ਹਫ਼ਤੇ ਤੱਕ ਰਿਹਾਅ ਨਹੀਂ ਕਰੋਗੇ ਤਾਂ ਅਸੀਂ ਉਨ੍ਹਾਂ ਦੀ ਭੈਣ ਵੱਲੋਂ ਪਾਈ ਪਟੀਸ਼ਨ ‘ਤੇ ਮੈਰਿਟ ਦੇ ਆਧਾਰ ‘ਤੇ ਸੁਣਵਾਈ ਕਰਾਂਗੇ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …