ਨਵੀਂ ਦਿੱਲੀ/ਬਿਊਰੋ ਨਿਊਜ਼
ਸੀਬੀਆਈ ਨੇ ਅੱਜ ਕੇਜਰੀਵਾਲ ਦੇ ਪ੍ਰਿੰਸੀਪਲ ਸੈਕਟਰੀ ਰਾਜਿੰਦਰ ਕੁਮਾਰ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ‘ਤੇ 50 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ਹੈ। ਸੀਬੀਆਈ ਮੁਤਾਬਕ ਰਾਜਿੰਦਰ ਕੁਮਾਰ ਨੇ ਆਪਣੇ ਅਹੁਦੇ ਦਾ ਦੁਰਉਪਯੋਗ ਕਰਦੇ ਹੋਏ ਇੰਡਓਵਰ ਨਾਮ ਦੀ ਇਕ ਪ੍ਰਾਈਵੇਟ ਕੰਪਨੀ ਨੂੰ ਲਾਭ ਪਹੁੰਚਾਇਆ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਮੁੱਖ ਮੰਤਰੀ ਦਫਤਰ ਦੇ ਡਿਪਟੀ ਸੈਕਟਰੀ ਤਰੁਣ ਸ਼ਰਮਾ, ਇੰਡੇਵਰ ਕੰਪਨੀ ਦੇ ਦੋ ਅਧਿਕਾਰੀ ਅਤੇ ਇਕ ਹੋਰ ਵਿਅਕਤੀ ਸ਼ਾਮਲ ਹੈ।
ਸੀਬੀਆਈ ਨੇ ਅੱਜ ਲੰਬੀ ਪੁੱਛਗਿੱਛ ਤੋਂ ਬਾਅਦ ਉਹਨਾਂ ਨੂੰ ਗ੍ਰਿਫਤਾਰ ਕੀਤਾ ਹੈ। ਸੀਬੀਆਈ ਦਾ ਦਾਅਵਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਪ੍ਰਤੀ ਉਹਨਾਂ ਕੋਲ ਪੱਕੇ ਸਬੂਤ ਹਨ। ਸੀਬੀਆਈ ਦੇ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।