ਵਿੱਤ ਮੰਤਰੀ ਨੇ ਕਿਹਾ ਖਾਤਿਆਂ ‘ਚ ਘੱਟੋ-ਘੱਟ ਬੈਲੇਂਸ ਵੀ ਜ਼ਰੂਰੀ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਚਲਦਿਆਂ ਕੇਂਦਰ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ। ਵਿੱਤੀ ਮੰਤਰੀ ਨਿਰਮਲਾ ਸੀਤਾ ਰਮਨ ਨੇ ਐਲਾਨ ਕੀਤਾ ਕਿ ਤਿੰਨ ਮਹੀਨੇ ਤੱਕ ਕਿਸੇ ਵੀ ਏਟੀਐਮ ‘ਚੋਂ ਪੈਸੇ ਕਢਵਾਉਣ ‘ਤੇ ਕੋਈ ਚਾਰਜ ਨਹੀਂ ਲੱਗੇ ਅਤੇ ਖਾਤਿਆਂ ‘ਚ ਘੱਟੋ-ਘੱਟ ਬੈਲੇਂਸ ਦੀ ਸ਼ਰਤ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ ਲਈ ਇਨਕਮ ਟੈਕਸ ਰਿਟਰਨ ਫਾਈਲ ਕਰਨ ਦੀ ਆਖਰੀ ਤਰੀਕ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਆਧਾਰ ਕਾਰਡ, ਪੈਨ ਕਾਰਡ ਲਿੰਕ ਨੂੰ ਕਰਨ ਦੀ ਤਰੀਕ ਨੂੰ ਵੀ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਇਸ ਸਾਲ ਮਾਰਚ, ਅਪ੍ਰੈਲ ਅਤੇ ਮਈ ਦੇ ਜੀਐਸਟੀ ਰਿਟਰਨ ਅਤੇ ਕੰਪੋਜਿਸ਼ਨ ਦੀ ਤਰੀਕ ਨੂੰ 30 ਜੂਨ ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ 5 ਕਰੋੜ ਰੁਪਏ ਤੋਂ ਜ਼ਿਆਦਾ ਟਰਨ ਓਵਰ ਵਾਲੀਆਂ ਕੰਪਨੀਆਂ ‘ਤੇ ਦੇਰੀ ਨਾਲ ਜੀ ਐਸ ਟੀ ਫਾਈਲ ਕਰਨ ਦੇ ਲਈ ਕੋਈ ਲੇਟ ਫੀਸ ਜਾਂ ਜੁਰਮਾਨਾ ਨਹੀਂ ਲੱਗੇਗਾ। ਸੀਤਾ ਰਮਨ ਨੇ ਕਿਹਾ ਕਿ ਅਗਲੀਆਂ 2 ਤਿਮਾਹੀਆਂ ਤੱਕ ਜ਼ਰੂਰੀ ਬੋਰਡ ਮੀਟਿੰਗਾਂ ਕਰਨ ਲਈ 60 ਦਿਨਾਂ ਦੀ ਛੋਟ ਦਿੱਤੀ ਗਈ ਹੈ। ਲੌਕਡਾਊਨ ਦੇ ਚਲਦਿਆਂ ਸਰਕਾਰ ਆਰਥਿਕ ਪੈਕੇਜ ‘ਤੇ ਵਿਚਾਰ ਕਰ ਰਹੀ ਹੈ ਅਤੇ ਇਸ ਦੇ ਜਰੀਏ ਮਦਦ ਪਹੁੰਚਾਉਣ ਦੇ ਲਈ ਜਲਦੀ ਹੀ ਐਲਾਨ ਕੀਤਾ ਜਾਵੇਗਾ।
Check Also
ਰਾਹੁਲ ਗਾਂਧੀ ਨੇ ਸੰਸਦ ’ਚ ਨਾ ਬੋਲਣ ਦੇਣ ਦਾ ਲਗਾਇਆ ਗੰਭੀਰ ਆਰੋਪ
ਕਿਹਾ : ਵਿਰੋਧੀ ਧਿਰ ਦੇ ਸਵਾਲਾਂ ਦਾ ਵੀ ਨਹੀਂ ਦਿੱਤਾ ਜਾਂਦਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ …