Breaking News
Home / ਪੰਜਾਬ / ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪੰਜਾਬ ਸਰਕਾਰ ਨੂੰ ਅਪੀਲ

ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪੰਜਾਬ ਸਰਕਾਰ ਨੂੰ ਅਪੀਲ

ਹਜ਼ੂਰ ਸਾਹਿਬ ਤੇ ਪਟਨਾ ਸਾਹਿਬ ਗਏ ਪੰਜਾਬ ਦੇ ਯਾਤਰੂਆਂ ਨੂੰ ਵਾਪਸ ਲਿਆਉਣ ਦਾ ਕੀਤਾ ਜਾਵੇ ਪ੍ਰਬੰਧ
ਤਖਤ ਸ੍ਰੀ ਦਮਦਮਾ ਸਾਹਿਬ ਦੀਆਂ ਸਰਾਂਵਾਂ ਕੋਰੋਨਾ ਪੀੜਤਾਂ ਲਈ ਖੋਲ੍ਹਣ ਦਾ ਫ਼ੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਪਿਛਲੇ ਦਿਨਾਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਵਿਖੇ ਦਰਸ਼ਨਾਂ ਲਈ ਗਏ ਪੰਜਾਬ ਦੇ ਯਾਤਰੂਆਂ ਨੂੰ ਸੁਰੱਖਿਅਤ ਘਰੋ-ਘਰੀ ਪਹੁੰਚਾਉਣ ਦੇ ਪ੍ਰਬੰਧ ਕੀਤੇ ਜਾਣ । ਇਸ ਦੇ ਨਾਲ ਹੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਯਾਤਰੂਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਅਜੇ ਕੁੱਝ ਸਮਾਂ ਉੱਥੇ ਹੀ ਟਿਕੇ ਰਹਿਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਉਨ੍ਹਾਂ ਦੇ ਨਾਲ ਹੈ।
ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰਜੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਦੀਆਂ ਸਰਾਵਾਂ ਨੂੰ ਕਰੋਨਾ ਦੇ ਮਰੀਜ਼ਾਂ ਨੂੰ ਇਕਾਂਤਵਾਸ ‘ਚ ਰੱਖਣ ਲਈ ਦਿੱਤੀਆਂ ਜਾ ਰਹੀਆਂ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਸਬੰਧੀ ਬਠਿੰਡਾ ਦੇ ਡੀਸੀ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਲੋੜ ਪੈਣ ‘ਤੇ ਪ੍ਰਸ਼ਾਸਨ ਨੂੰ ਪੈਕੇਟ ਬੰਦ ਲੰਗਰ ਵੀ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਮੁਹੱਈਆ ਕਰਵਾਇਆ ਜਾਵੇਗਾ।

Check Also

ਸ਼੍ਰੋਮਣੀ ਅਕਾਲੀ ਦਲ ‘ਚ ਪਿਆ ਸਿਆਸੀ ਕਲੇਸ਼ ਹੋਰ ਵਧਿਆ

ਸੀਨੀਅਰ ਅਕਾਲੀ ਆਗੂਆਂ ਨੇ ਜਲੰਧਰ ‘ਚ ਕੀਤੀ ਵੱਖਰੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ …