ਲੋੜਵੰਦਾਂ ਨੂੰ ਰਾਸ਼ਨ ਅਤੇ ਦਵਾਈਆਂ ਮਿਲਣੀਆਂ ਮੁਫ਼ਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਰਾਜ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਰਾਜ ‘ਚ ਲੋੜਵੰਦਾਂ ਨੂੰ ਰਾਸ਼ਨ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ ਅਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਹੈ ਕਿ ਰਾਸ਼ਟਰੀ ਖਾਦਯ ਅਤੇ ਸੁਰੱਖਿਆ ਐਕਟ 2013 ਅਧੀਨ ਹਰ ਮਹੀਨੇ ਪ੍ਰਤੀ ਵਿਅਕਤੀ ਮਿਲਦੇ 5 ਪੰਜ ਕਿਲੋ ਅਨਾਜ ਨੂੰ ਦੁੱਗਣਾ ਕਰਕੇ 10 ਕਿਲੋ ਕੀਤਾ ਜਾਵੇ ਅਤੇ ਇਸ ਨੂੰ ਤੁਰੰਤ ਵੰਡਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਮਨਰੇਗਾ ਤਹਿਤ ਕੰਮ ਕਰਨ ਵਾਲਿਆਂ ਨੂੰ ਵੀ ਮਿਹਨਤਾਨਾ ਦੇਣ ਲਈ ਕਿਹਾ। ਉਨ੍ਹਾਂ ਮੰਗ ਕੀਤੀ ਕਿ ਇਹ ਮਿਹਨਤਾਨਾ ਰਾਸ਼ਟਰੀ ਪੱਧਰ ‘ਤੇ ਸਿਹਤ ਐਮਰਜੈਂਸੀ ਖਤਮ ਹੋਣ ਤੱਕ ਦਿੱਤਾ ਜਾਵੇ।
Check Also
‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ
ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …