Breaking News
Home / ਪੰਜਾਬ / ਕੋਰੋਨਾ ਕਰਕੇ ਤਿੰਨ ਮਹੀਨਿਆਂ ‘ਚ 90,000 ਐਨ ਆਰ ਆਈ ਪਰਤੇ ਪੰਜਾਬ

ਕੋਰੋਨਾ ਕਰਕੇ ਤਿੰਨ ਮਹੀਨਿਆਂ ‘ਚ 90,000 ਐਨ ਆਰ ਆਈ ਪਰਤੇ ਪੰਜਾਬ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੀ ਮਦਦ
ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਤਿੰਨ ਮਹੀਨਿਆਂ ਦੌਰਾਨ ਜਦ ਤੋਂ ਕੋਰੋਨਾ ਵਾਇਰਸ ਫੈਲਣ ਲੱਗਾ ਹੈ, ਤਦ ਤੋਂ 90,000 ਐੱਨਆਰਆਈਜ਼ ਪੰਜਾਬ ਪਰਤੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ‘ਚ ਕੋਰੋਨਾ ਮਰੀਜ਼ਾਂ ਲਈ ਵੱਖਰੇ (ਆਈਸੋਲੇਟਡ) ਵਾਰਡ ਬਣਾਉਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਐਨ ਆਰ ਆਈਜ਼ ਦੀ ਗਿਣਤੀ ਬਹੁਤ ਜ਼ਿਆਦਾ ਹੈ ਤੇ ਪਿਛਲੇ ਤਿੰਨ ਕੁ ਮਹੀਨਿਆਂ ਦੌਰਾਨ 90,000 ਪੰਜਾਬੀ ਆਪਣੇ ਵਤਨ ਪਰਤੇ ਹਨ। ਬਲਬੀਰ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਤੋਂ 150 ਕਰੋੜ ਰੁਪਏ ਦੀ ਮਦਦ ਮੰਗੀ ਹੈ, ਤਾਂ ਜੋ ਆਈਸੋਲੇਸ਼ਨ ਵਾਰਡਾਂ ਤੇ ਹੋਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਸਕੇ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …