ਹਮਲੇ ਦੌਰਾਨ 27 ਵਿਅਕਤੀਆਂ ਦੀ ਮੌਤਕਾਬੁਲ/ਬਿਊਰੋ ਨਿਊਜ਼ :
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ਸਮੇਂ ਗੁਰਦੁਆਰਾ ਸਾਹਿਬ ‘ਤੇ ਹਮਲਾ ਕੀਤਾ ਗਿਆ ਉਸ ਸਮੇਂ ਗੁਰਦੁਆਰਾ ਸਾਹਿਬ ਅੰਦਰ 200 ਵਿਅਕਤੀ ਮੌਜੂਦ ਸਨ। ਇਸ ਹਮਲੇ ‘ਚ ਘੱਟੋ-ਘੱਟ 27 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ ਅਤੇ ਇਹ ਗਿਣਤੀ ਵਧ ਵੀ ਸਕਦੀ ਹੈ। ਖਬਰਾਂ ਪੜ੍ਹੇ ਜਾਣ ਤੱਕ ਮੁਕਾਬਲਾ ਜਾਰੀ ਸੀ ਅਤੇ ਇਸ ਮੁਕਾਬਲੇ ਦੌਰਾਨ ਪੁਲਿਸ ਨੇ ਚਾਰ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ। ਇਹ ਜਾਣਕਾਰੀ ਇੱਕ ਸਿੱਖ ਸੰਸਦ ਮੈਂਬਰ ਨੇ ਦਿੱਤੀ ਹੈ। ਸੰਸਦ ਮੈਂਬਰ ਨਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚੋਂ ਇਕ ਵਿਅਕਤੀ ਨੇ ਉਨ੍ਹਾਂ ਨੂੰ ਬੁਲਾਇਆ ਤੇ ਹਮਲੇ ਬਾਰੇ ਦੱਸਿਆ ਤੇ ਉਹ ਤੁਰੰਤ ਗੁਰਦੁਆਰਾ ਸਾਹਿਬ ਪਹੁੰਚ ਗਏ। ਖਾਲਸਾ ਨੇ ਕਿਹਾ ਕਿ ਪੁਲਿਸ ਹਮਲਾਵਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਗੁਰਦੁਆਰਾ ਸਾਹਿਬ ‘ਤੇ ਹੋਏ ਇਸ ਹਮਲੇ ਦੀ ਸਮੂਹ ਸਿੱਖ ਜਥੇਬੰਦੀਆਂ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਘਟਨਾ ਨੂੰ ਮੰਦਭਾਗੀ ਦੱਸਿਆ ਤੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
Check Also
ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ
ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ …