ਖਾਲੜਾ/ਬਿਊਰੋ ਨਿਊਜ਼
ਜਿੱਥੇ ਇਕ ਪਾਸੇ ਕੋਰੋਨਾ ਵਾਇਰਸ ਦੇ ਡਰ ਕਾਰਨ ਪੰਜਾਬ ਵਿਚ ਕਰਫਿਊ ਲੱਗਾ ਹੋਇਆ ਹੈ, ਉਥੇ ਹੀ ਪਾਕਿਸਤਾਨੀ ਤਸਕਰ ਆਪਣੀਆਂ ਆਦਤਾਂ ਤੋਂ ਬਾਜ ਨਹੀਂ ਆ ਰਹੇ ਅਤੇ ਉਨ੍ਹਾਂ ਵਲੋਂ ਭਾਰਤ ਵਿਚ ਨਸ਼ੇ ਦੀਆਂ ਖੇਪਾਂ ਭੇਜਣੀਆਂ ਲਗਾਤਾਰ ਜਾਰੀ ਹਨ। ਇਸ ਦੀ ਸਪੱਸ਼ਟ ਮਿਸਾਲ ਬੀ.ਐੱਸ.ਐੱਫ. ਵਲੋਂ ਹਿੰਦ-ਪਾਕਿ ਸਰਹੱਦ ਤੋਂ 9 ਪੈਕਟ ਹੈਰੋਇਨ ਬਰਾਮਦ ਕਰਨ ਤੋਂ ਮਿਲਦੀ ਹੈ। ਫੜੀ ਹੈਰੋਇਨ ਦੀ ਕੀਮਤ ਬਾਜ਼ਾਰ ਵਿਚ 45 ਕਰੋੜ ਰੁਪਏ ਦੱਸੀ ਜਾਂਦੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਖਾਲੜਾ ਸੈਕਟਰ ਅਧੀਨ ਬੀ.ਐੱਸ.ਐੱਫ. ਦੀ 103 ਬਟਾਲੀਅਨ ਦੇ ਜਵਾਨਾਂ ਨੇ 24-25 ਮਾਰਚ ਦੀ ਦਰਮਿਆਨੀ ਰਾਤ ਨੂੰ ਅੰਤਰਰਾਸ਼ਟਰੀ ਬਾਰਡਰ ਬੁਰਜੀ ਨੰਬਰ 144/7 ਦੇ ਸਾਹਮਣੇ ਕੁਝ ਹਰਕਤ ਮਹਿਸੂਸ ਕੀਤੀ ਅਤੇ ਘਟਨਾਂ ਵਾਲੇ ਸਥਾਨ ਦੀ ਸੇਵੇਰੇ ਜਾਂਚ ਕਰਨ ਤੇ ਉਥੋਂ 9 ਪੈਕਟ ਹੈਰੋਇਨ, ਇਕ ਪਿਸਤੌਲ 9 ਐੱਮ.ਐੱਮ., ਇਕ ਮੈਗਜੀਨ ਤੇ 9 ਐੱਮ.ਐੱਮ. ਦੇ ਸੱਤ ਜਿੰਦਾ ਕਾਰਤੂਸ ਬਰਾਮਦ ਹੋਏ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …