ਇਕ ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ ਤਾਂ ਕਿ ਕੋਈ ਭੁੱਖਾ ਨਾ ਰਹੇ
ਚੰਡੀਗੜ੍ਹ/ਬਿਊਰੋ ਨਿਊਜ਼
ਕਰਫਿਊ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਰਾਸ਼ੀ ਇਸ ਲਈ ਜਾਰੀ ਕੀਤੀ ਗਈ ਹੈ ਤਾਂ ਕਿ ਕੋਈ ਗਰੀਬ ਪਰਿਵਾਰ ਕਰਫਿਊ ਦੌਰਾਨ ਭੁੱਖਾ ਨਾ ਰਹੇ। ਹਰ ਗਰੀਬ ਪਰਿਵਾਰ ਨੂੰ ਤਿੰਨ ਵਕਤ ਦੀ ਰੋਟੀ ਮਿਲਦੀ ਰਹੇ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਕਿ ਦਵਾਈਆਂ ਤੇ ਦੁੱਧ ਨੂੰ ਅਗਲੇ 12 ਘੰਟਿਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਪਹੁੰਚਾਇਆ ਜਾਵੇ। ਇਸ ਦੇ ਨਾਲ ਹੀ ਸ਼ਹਿਰ ਵਿੱਚ ਸਾਫ ਸਫਾਈ ‘ਤੇ ਵੀ ਪੂਰਾ ਧਿਆਨ ਦਿੱਤਾ ਜਾਣ ਦੇ ਆਦੇਸ਼ ਦਿੱਤੇ ਹਨ। ਨਗਰ ਨਿਗਮ ਦੀਆਂ ਗੱਡੀਆਂ ਰੋਜ਼ਾਨਾ ਘਰਾਂ ਵਿੱਚੋਂ ਕੂੜਾ ਇਕੱਠਾ ਕਰਨ ਤਾਂ ਜੋ ਗੰਦਗੀ ਨਾ ਫੈਲੇ।ਵਿੱਤ ਮੰਤਰੀ ਨੇ ਇਨਸਾਨਾਂ ਦੇ ਨਾਲ-ਨਾਲ ਪਸ਼ੂਆਂ ਦਾ ਖਿਆਲ ਰੱਖਦੇ ਹੋਏ ਪਸ਼ੂਆਂ ਲਈ ਜਲਦੀ ਤੋਂ ਜਲਦੀ ਚਾਰਾ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਾਲਾਬਜ਼ਾਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ ਵੀ ਦਿੱਤੀ ਗਈ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …