Breaking News
Home / ਪੰਜਾਬ / ਅਫ਼ਗ਼ਾਨੀ ਸਿੱਖਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਵਸਾਉਣ ਦੇ ਕਰਾਂਗੇ ਯਤਨ : ਗਿਆਨੀ ਹਰਪ੍ਰੀਤ ਸਿੰਘ

ਅਫ਼ਗ਼ਾਨੀ ਸਿੱਖਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਵਸਾਉਣ ਦੇ ਕਰਾਂਗੇ ਯਤਨ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ/ਬਿਊਰੋ ਨਿਊਜ਼
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕਰੋਨਾ ਵਾਇਰਸ ਕਾਰਨ ਲਾਕ ਡਾਉਨ ਦੀ ਸਥਿਤੀ ਖ਼ਤਮ ਹੁੰਦਿਆਂ ਹੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਮਰੀਕਾ, ਇੰਗਲੈਂਡ ਅਤੇ ਦਿੱਲੀ ‘ਚ ਰਹਿ ਰਹੇ ਅਫ਼ਗ਼ਾਨ ਸਿੱਖ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਸਿੱਖ ਪਰਿਵਾਰਾਂ ਨੂੰ ਅਫ਼ਗ਼ਾਨਿਸਤਾਨ ‘ਚੋ ਬਾਹਰ ਕੱਢ ਕੇ ਸੁਰੱਖਿਅਤ ਸਥਾਨ ‘ਤੇ ਮੁੜ ਵਸਾਉਣ ਦਾ ਯਤਨ ਕੀਤਾ ਜਾਵੇਗਾ। ਅਫ਼ਗ਼ਾਨਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਲਈ ਵੀ ਕੋਈ ਠੋਸ ਨੀਤੀ ਬਣਾਈ ਜਾਵੇਗੀ। ਜੇ ਜਰੂਰਤ ਪਈ ਤਾਂ ਵਿਦੇਸ਼ੀ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੁਖੀਆਂ ਰਾਹੀਂ ਯੂ.ਐਨ.ਓ ਤੱਕ ਵੀ ਪਹੁੰਚ ਕੀਤੀ ਜਾਵੇਗੀ ਕਿਉਂਕਿ ਅਫ਼ਗ਼ਾਨਿਸਤਾਨ ‘ਚ ਮੌਜੂਦਾ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਲਾਸ਼ਾਂ ਨੇ ਸਿੱਖਾਂ ਨੂੰ ਹੀ ਨਹੀਂ ਸਗੋਂ ਮਾਨਵਤਾ ਪੱਖੀ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਲਾਕ ਡਾਊਨ ਖ਼ਤਮ ਹੁੰਦਿਆਂ ਅਫ਼ਗ਼ਾਨਿਸਤਾਨ, ਭਾਰਤ ਅਤੇ ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਵਿਚੋਂ ਅੰਤਰ-ਰਾਸ਼ਟਰੀ ਸਿੱਖ ਚਿੰਤਕਾਂ ਦਾ ਵਫ਼ਦ ਭੇਜਣ ਬਾਰੇ ਵੀ ਵਿਚਾਰ ਕੀਤੀ ਜਾਵੇਗੀ।

Check Also

ਕੋਰੋਨਾ ਕਾਰਨ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ : ਦਾਦੂਵਾਲ

ਤਲਵੰਡੀ ਸਾਬੋ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਚੋਂ 6000 ਕੈਦੀਆਂ ਨੂੰ …