Breaking News
Home / ਪੰਜਾਬ / ਪੰਜਾਬ ‘ਚੋਂ ਵਿਸ਼ੇਸ਼ ਗੱਡੀਆਂ ਰਾਹੀਂ ਦੂਜੇ ਰਾਜਾਂ ਨੂੰ ਭੇਜੇ ਗਏ ਕਣਕ ਤੇ ਚੌਲ : ਭਾਰਤ ਭੂਸ਼ਨ ਆਸ਼ੂ

ਪੰਜਾਬ ‘ਚੋਂ ਵਿਸ਼ੇਸ਼ ਗੱਡੀਆਂ ਰਾਹੀਂ ਦੂਜੇ ਰਾਜਾਂ ਨੂੰ ਭੇਜੇ ਗਏ ਕਣਕ ਤੇ ਚੌਲ : ਭਾਰਤ ਭੂਸ਼ਨ ਆਸ਼ੂ

20 ਵਿਸ਼ੇਸ਼ ਮਾਲ ਗੱਡੀਆਂ ਰਾਹੀਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ

ਚੰਡੀਗੜ੍ਹ/ਬਿਊਰੋ ਨਿਊਜ਼
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ‘ਚ ਲਾਗੂ ਲਾਕਡਾਊਨ ਦੌਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ ‘ਚ ਸਥਿਤ ਵੱਖ-ਵੱਖ ਗੁਦਾਮਾਂ ਤੋਂ 20 ਵਿਸ਼ੇਸ਼ ਮਾਲ ਗੱਡੀਆਂ ਰਾਹੀਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ ਗਏ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ। ਆਸ਼ੂ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਮਾਲ ਗੱਡੀਆਂ ਵਿਚ ਅਨਾਜ ਦੀ ਲਦਾਈ ਮੌਕੇ ਕੰਮ ਕਰ ਰਹੇ ਸਾਰੇ ਪੱਲੇਦਾਰਾਂ ਨੂੰ ਮਾਸਕ ਦੇਣ ਤੋਂ ਇਲਾਵਾ ਹੱਥਾਂ ਨੂੰ ਸੈਨੇਟਾਈਜ ਕਰਵਾਇਆ ਗਿਆ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਇਕ ਦੂਸਰੇ ਤੋਂ ਦੂਰੀ ਬਣਾ ਕੇ ਕੰਮ ਕਰਨ ਤਾਂ ਜੋ ਮੌਜੂਦਾ ਸਥਿਤੀ ਵਿਚ ਪੱਲੇਦਾਰਾਂ ਦੀ ਸਿਹਤ ਦੀ ਵੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …