Breaking News
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਫ਼ਿਊ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਫ਼ਿਊ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ

ਚੰਡੀਗੜ੍ਹ/ਬਿਊਰੋ ਨਿਊਜ਼
21 ਦਿਨਾ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ ‘ਚ ਕਰਫ਼ਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਪ੍ਰਣਾਲੀਆਂ ਅਤੇ ਸੇਵਾਵਾਂ ਨੂੰ ਕਾਇਮ ਰੱਖਣ ਲਈ ਪਾਸ ਜਾਰੀ ਕਰਨ ਵਾਸਤੇ ਵਿਸਥਾਰਤ ਹਦਾਇਤਾਂ ਸਮੇਤ ਪੁਲੀਸ ਤੇ ਸਿਵਲ ਪ੍ਰਸ਼ਾਸਨ ਲਈ ਕਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ ਤਾਂ ਕਿ ਇਸ ਔਖੇ ਸਮੇਂ ਵਿਚ ਲੋਕਾਂ ਨੂੰ ਦਿੱਕਤ ਪੇਸ਼ ਨਾ ਆਵੇ। ਮੁੱਖ ਮੰਤਰੀ ਨੇ ਕਰੋਨਾ ਵਾਇਰਸ ਨਾਲ ਸਬੰਧਿਤ ਵਸਤਾਂ ਦੀ ਖ਼ਰੀਦ ਪ੍ਰਿਆ ਦੀ ਨਿਗਰਾਨੀ ਲਈ ਵਧੀਕ ਮੁੱਖ ਸਕੱਤਰ (ਉਦਯੋਗ ਤੇ ਵਪਾਰ) ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਹੈ। ਸਰਕਾਰੀ ਹਸਪਤਾਲਾਂ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਅਤਿ ਲੋੜੀਂਦਾ ਸਾਜ਼ੋ-ਸਾਮਾਨ ਦੀ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਇਹ ਸਾਮਾਨ ਛੇਤੀ ਖ਼ਰੀਦਣ ਵਾਸਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨਾਲ ਰਾਬਤਾ ਕਾਇਮ ਕੀਤਾ ਜਾਵੇ। ਇਸ ਸਾਮਾਨ ਵਿਚ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਦਵਾਈਆਂ ਆਦਿ ਸ਼ਾਮਲ ਹੈ। ਇਸੇ ਦੌਰਾਨ ਕੈਪਟਨ ਨੇ ਸਿਹਤ ਵਿਭਾਗ ਨੂੰ ਹੁਕਮ ਦਿੰਦਿਆਂ ਆਖਿਆ ਕਿ ਸ਼ੱਕੀ ਕੇਸਾਂ ਦੇ ਟੈੱਸਟ ਕਰਨ ਸਮੇਂ ਪ੍ਰੋਟੋਕਾਲ ਨੂੰ ਬਾਰੀਕੀ ਨਾਲ ਅਪਣਾਇਆ ਜਾਵਤੇ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …