195 ਦੇਸ਼ਾਂ ‘ਚ 2200 ਤੋਂ ਵੱਧ ਮੌਤਾਂ, 4 ਲੱਖ 90 ਹਜ਼ਾਰ ਦੇ ਕਰੀਬ ਵਿਅਕਤੀ ਨਾਮੁਰਦਾ ਬਿਮਾਰੀ ਤੋਂ ਪੀੜਤ
ਭਾਰਤ ‘ਚ ਕਰੋਨਾ ਤੋਂ ਪੀੜਤਾਂ ਦੀ ਗਿਣਤੀ ਹੋਈ 700 ਤੋਂ ਟੱਪੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦੁਨੀਆ ਦੇ 195 ਦੇਸ਼ ਕਰੋਨਾ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ। ਹੁਣ ਤੱਕ 22000 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ 4 ਲੱਖ 90 ਹਜ਼ਾਰ ਦੇ ਕਰੀਬ ਵਿਅਕਤੀ ਇਸ ਤੋਂ ਬੁਰੀ ਤਰ੍ਹਾਂ ਪੀੜਤ ਹਨ। 1 ਲੱਖ 17 ਹਜ਼ਾਰ ਤੋਂ ਵੱਧ ਵਿਅਕਤੀ ਇਸ ਭਿਆਨਕ ਬਿਮਾਰੀ ਤੋਂ ਨਿਜਾਤ ਪਾ ਚੁੱਕੇ ਹਨ। ਇਸ ਭਿਆਨਕ ਬਿਮਾਰੀ ਦੇ ਚਲਦਿਆਂ ਪੂਰੀ ਦੁਨੀਆ ‘ਚ ਲਾਕਡਾਊਨ ਚੱਲ ਰਿਹਾ ਹੈ ਜਿਸ ਦੇ ਤਹਿਤ ਭਾਰਤ ਦੇ ਲਗਭਗ 1.3 ਅਰਬ ਅਤੇ ਇਟਲੀ ਦੇ ਲਗਭਗ 6 ਕਰੋੜ ਲੋਕ ਆਪਣੇ ਘਰਾਂ ‘ਚ ਕੈਦ ਹਨ। ਫਰਾਂਸ ਇਰਾਕ ‘ਚ ਤਾਇਨਾਤ ਆਪਣੀ ਫੌਜ ਨੂੰ ਵਾਪਸ ਬੁਲਾਏਗਾ। ਆਰਮਡ ਫੋਰਸ ਮਨਿਸਟਰੀ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਥੇ ਕਰੋਨਾ ਕਾਰਨ ਹੁਣ ਤੱਕ 1300 ਤੋਂ ਵੱਧ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਦੁਨੀਆ ਦੀ ਮਹਾਂਸ਼ਕਤੀ ਕਹੇ ਜਾਣ ਵਾਲਾ ਅਮਰੀਕਾ ਵੀ ਇਸ ਭਿਆਨਕ ਬਿਮਾਰੀ ਤੋਂ ਆਪਣੇ ਆਪ ਨੂੰ ਨਹੀਂ ਬਚਾ ਸਕਿਆ। ਅਮਰੀਕਾ ਵਰਗੇ ਦੇਸ਼ ‘ਚ ਵੀ ਹੁਣ ਤੱਕ 1000 ਤੋਂ ਵੱਧ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ 68 ਹਜ਼ਾਰ ਤੋਂ ਵਿਅਕਤੀ ਕਰੋਨਾ ਤੋਂ ਪੀੜਤ ਦੱਸੇ ਜਾ ਰਹੇ ਹਨ। ਕਰੋਨਾ ਨਾਂ ਦੇ ਇਸ ਵਾਇਰਸ ਨੇ ਪੂਰੀ ਦੁਨੀਆ ਡਰਾ ਕੇ ਰੱਖ ਦਿੱਤਾ ਹੈ। ਭਾਰਤ ਵਿਚ ਇਸ ਨਾਮੁਰਾਦ ਬਿਮਾਰੀ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 700 ਤੋਂ ਵੱਧ ਹੋ ਗਈ ਅਤੇ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …