4.5 C
Toronto
Sunday, April 19, 2026
spot_img
Homeਭਾਰਤਕੇਂਦਰੀ ਵਿੱਤ ਮੰਤਰੀ ਵੱਲੋਂ ਗਰੀਬਾਂ ਦੀ ਮਦਦ ਲਈ 1.70 ਲੱਖ ਕਰੋੜ ਰੁਪਏ...

ਕੇਂਦਰੀ ਵਿੱਤ ਮੰਤਰੀ ਵੱਲੋਂ ਗਰੀਬਾਂ ਦੀ ਮਦਦ ਲਈ 1.70 ਲੱਖ ਕਰੋੜ ਰੁਪਏ ਦੇ ਪੈਕੇਜ਼ ਦਾ ਐਲਾਨ

ਅੰਨ ਯੋਜਨਾ ਤਹਿਤ ਕਿਸੇ ਗਰੀਬ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ

ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਅਰਥਚਾਰੇ ਅਤੇ ਗਰੀਬਾਂ ਦੀ ਮਦਦ ਲਈ ਕੇਂਦਰ ਸਰਕਾਰ ਨੇ 1.70 ਲੱਖ ਕਰੋੜ ਰੁਪਏ ਦਾ ਪੈਕੇਜ਼ ਦਾ ਐਲਾਨ ਕੀਤਾ ਹੈ। ਗਰੀਬ ਕਲਿਆਣ ਸਕੀਮ ਅਧੀਨ ਡਾਇਰੈਕਟ ਕੈਸ਼ ਟਰਾਂਸਫ਼ਰ ਹੋਵੇਗਾ ਅਤੇ ਲੋਕਾਂ ਨੂੰ ਭੋਜਨ ਸੁਰੱਖਿਆ ਦਿੱਤੀ ਜਾਵੇਗੀ। ਇਹ ਐਲਾਨ ਕੋਰੋਨਾ ਮਹਾਂਮਾਰੀ ਅਤੇ ਲਾਕਡਾਊਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕੀਤਾ। ਉਨ੍ਹਾਂ ਕਿਹਾ ਕਿ 24-25 ਮਾਰਚ ਦੀ ਰਾਤ ਨੂੰ ਲਾਕਡਾਊਨ ਸ਼ੁਰੂ ਕੀਤਾ ਗਿਆ ਸੀ। ਸਰਕਾਰ ਪ੍ਰਭਾਵਿਤ ਅਤੇ ਗਰੀਬ ਲੋਕਾਂ ਦੀ ਮਦਦ ਲਈ ਕੰਮ ਕਰ ਰਹੀ ਹੈ। ਅਸੀ ਉਨ੍ਹਾਂ ਲੋਕਾਂ ਤਕ ਪਹੁੰਚਣਾ ਹੈ। ਸਿਰਫ਼ 36 ਘੰਟੇ ਹੋਏ ਹਨ ਅਤੇ ਪੈਕੇਜ਼ ਲੈ ਕੇ ਆਏ ਹਾਂ, ਜੋ ਗਰੀਬਾਂ ਦਾ ਧਿਆਨ ਰੱਖੇਗਾ, ਜਿਨ੍ਹਾਂ ਨੂੰ ਤੁਰੰਤ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਿਸੇ ਗਰੀਬ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ। ਹਾਲੇ ਗਰੀਬਾਂ ਨੂੰ ਲਗਭਗ 5 ਕਿਲੋ ਕਣਕ ਜਾਂ ਚੌਲ ਹਰ ਮਹੀਨੇ ਮਿਲਦੇ ਹਨ। ਇਸ ਤੋਂ ਇਲਾਵਾ ਅਗਲੇ ਤਿੰਨ ਮਹੀਨੇ ਤਕ 5 ਕਿਲੋ ਪ੍ਰਤੀ ਵਿਅਕਤੀ ਮੁਫ਼ਤ ਕਣਕ ਜਾਂ ਚੌਲ ਦਿੱਤਾ ਜਾਵੇਗਾ। ਇੱਕ ਕਿਲੋ ਪ੍ਰਤੀ ਪਰਿਵਾਰ ਦਾਲ ਵੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਗਰੀਬ ਕਲਿਆਣ ਧੰਨ ਯੋਜਨਾ ਦੇ ਤਹਿਤ, ਕਿਸਾਨਾਂ, ਮਨਰੇਗਾ, ਗਰੀਬ ਵਿਧਵਾਵਾਂ, ਗਰੀਬ ਪੈਨਸ਼ਨਰਾਂ ਤੇ ਅਪਾਹਜ਼ਾਂ, ਜਨਧਨ ਖਾਤਾਧਾਰੀ ਔਰਤਾਂ, ਉਜਵਲਾ ਯੋਜਨਾ ਦੀ ਲਾਭਪਾਤਰੀ ਔਰਤਾਂ, ਸਵੈ-ਸੇਵੀ ਸੰਗਠਨਾਂ ਦੀਆਂ ਔਰਤਾਂ ਅਤੇ ਸੰਗਠਿਤ ਸੈਕਟਰ ਦੇ ਮੁਲਾਜ਼ਮਾਂ, ਨਿਰਮਾਣ ਕਾਰਜ਼ਾਂ ਨਾਲ ਸਬੰਧਤ ਮਜ਼ਦੂਰਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

RELATED ARTICLES
POPULAR POSTS