Breaking News
Home / ਭਾਰਤ / ਵਿੱਤ ਮੰਤਰੀ ਵੱਲੋਂ ਗਰੀਬਾਂ ਦੀ ਮਦਦ ਲਈ 1.70 ਲੱਖ ਕਰੋੜ ਰੁਪਏ ਦੇ ਪੈਕੇਜ਼ ਦਾ ਐਲਾਨ

ਵਿੱਤ ਮੰਤਰੀ ਵੱਲੋਂ ਗਰੀਬਾਂ ਦੀ ਮਦਦ ਲਈ 1.70 ਲੱਖ ਕਰੋੜ ਰੁਪਏ ਦੇ ਪੈਕੇਜ਼ ਦਾ ਐਲਾਨ

ਨਵੀਂ ਦਿੱਲੀ : ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਅਰਥਚਾਰੇ ਅਤੇ ਗਰੀਬਾਂ ਦੀ ਮਦਦ ਲਈ ਕੇਂਦਰ ਸਰਕਾਰ ਨੇ 1.70 ਲੱਖ ਕਰੋੜ ਰੁਪਏ ਦਾ ਪੈਕੇਜ਼ ਦਾ ਐਲਾਨ ਕੀਤਾ ਹੈ। ਗਰੀਬ ਕਲਿਆਣ ਸਕੀਮ ਅਧੀਨ ਡਾਇਰੈਕਟ ਕੈਸ਼ ਟਰਾਂਸਫ਼ਰ ਹੋਵੇਗਾ ਅਤੇ ਲੋਕਾਂ ਨੂੰ ਭੋਜਨ ਸੁਰੱਖਿਆ ਦਿੱਤੀ ਜਾਵੇਗੀ। ਇਹ ਐਲਾਨ ਕੋਰੋਨਾ ਮਹਾਂਮਾਰੀ ਅਤੇ ਲਾਕਡਾਊਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕੀਤਾ।ਉਨ੍ਹਾਂ ਕਿਹਾ ਕਿ 24-25 ਮਾਰਚ ਦੀ ਰਾਤ ਨੂੰ ਲਾਕਡਾਊਨ ਸ਼ੁਰੂ ਕੀਤਾ ਗਿਆ ਸੀ। ਸਰਕਾਰ ਪ੍ਰਭਾਵਿਤ ਅਤੇ ਗਰੀਬ ਲੋਕਾਂ ਦੀ ਮਦਦ ਲਈ ਕੰਮ ਕਰ ਰਹੀ ਹੈ।
ਅਸੀ ਉਨ੍ਹਾਂ ਲੋਕਾਂ ਤਕ ਪਹੁੰਚਣਾ ਹੈ। ਸਿਰਫ਼ 36 ਘੰਟੇ ਹੋਏ ਹਨ ਅਤੇ ਪੈਕੇਜ਼ ਲੈ ਕੇ ਆਏ ਹਾਂ, ਜੋ ਗਰੀਬਾਂ ਦਾ ਧਿਆਨ ਰੱਖੇਗਾ, ਜਿਨ੍ਹਾਂ ਨੂੰ ਤੁਰੰਤ ਮਦਦ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਿਸੇ ਗਰੀਬ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ। ਹਾਲੇ ਗਰੀਬਾਂ ਨੂੰ ਲਗਭਗ 5 ਕਿਲੋ ਕਣਕ ਜਾਂ ਚੌਲ ਹਰ ਮਹੀਨੇ ਮਿਲਦੇ ਹਨ। ਇਸ ਤੋਂ ਇਲਾਵਾ ਅਗਲੇ ਤਿੰਨ ਮਹੀਨੇ ਤਕ 5 ਕਿਲੋ ਪ੍ਰਤੀ ਵਿਅਕਤੀ ਮੁਫ਼ਤ ਕਣਕ ਜਾਂ ਚੌਲ ਦਿੱਤਾ ਜਾਵੇਗਾ। ਇੱਕ ਕਿਲੋ ਪ੍ਰਤੀ ਪਰਿਵਾਰ ਦਾਲ ਵੀ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਗਰੀਬ ਕਲਿਆਣ ਧੰਨ ਯੋਜਨਾ ਦੇ ਤਹਿਤ, ਕਿਸਾਨਾਂ, ਮਨਰੇਗਾ, ਗਰੀਬ ਵਿਧਵਾਵਾਂ, ਗਰੀਬ ਪੈਨਸ਼ਨਰਾਂ ਤੇ ਅਪਾਹਜ਼ਾਂ, ਜਨਧਨ ਖਾਤਾਧਾਰੀ ਔਰਤਾਂ, ਉਜਵਲਾ ਯੋਜਨਾ ਦੀ ਲਾਭਪਾਤਰੀ ਔਰਤਾਂ, ਸਵੈ-ਸੇਵੀ ਸੰਗਠਨਾਂ ਦੀਆਂ ਔਰਤਾਂ ਅਤੇ ਸੰਗਠਿਤ ਸੈਕਟਰ ਦੇ ਮੁਲਾਜ਼ਮਾਂ, ਨਿਰਮਾਣ ਕਾਰਜ਼ਾਂ ਨਾਲ ਸਬੰਧਤ ਮਜ਼ਦੂਰਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ,”ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਅਧੀਨ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਮਿਲਦੇ ਹਨ। ਅਸੀਂ ਅਪ੍ਰੈਲ ਦੇ ਪਹਿਲੇ ਹਫ਼ਤੇ ਵਿੱਚ ਕਿਸਾਨਾਂ ਨੂੰ ਪਹਿਲੀ ਕਿਸ਼ਤ ਦੇਵਾਂਗੇ। 8.69 ਕਰੋੜ ਕਿਸਾਨਾਂ ਨੂੰ ਇਸ ਦਾ ਫਾਇਦਾ ਹੋਵੇਗਾ।”
ਵਿੱਤ ਮੰਤਰੀ ਨੇ ਕਿਹਾ, ”ਜਿਹੜੇ ਲੋਕ ਦਿਹਾਤੀ ਖੇਤਰਾਂ ਵਿੱਚ ਮਨਰੇਗਾ ਮਜ਼ਦੂਰੀ ਅਧੀਨ ਕੰਮ ਕਰਦੇ ਹਨ, ਉਨ੍ਹਾਂ ਦੀ ਦਿਹਾੜੀ 182 ਰੁਪਏ ਤੋਂ ਵਧਾ ਕੇ 2020 ਰੁਪਏ ਕੀਤੀ ਗਈ ਹੈ। ਹਰੇਕ ਮਜ਼ਦੂਰ ਨੂੰ ਲਗਭਗ 2000 ਰੁਪਏ ਦੀ ਵਾਧੂ ਕਮਾਈ ਹੋਵੇਗੀ। ਇਸ ਦਾ ਲਾਭ 5 ਕਰੋੜ ਲੋਕਾਂ ਨੂੰ ਮਿਲੇਗਾ।”
ਉਨ੍ਹਾਂ ਕਿਹਾ, ”ਗਰੀਬ ਬਜ਼ੁਰਗਾਂ, ਗਰੀਬ ਵਿਧਵਾਵਾਂ ਅਤੇ ਅਪਾਹਜ਼ਾਂ ਨੂੰ ਦੋ ਕਿਸ਼ਤਾਂ ‘ਚ 1000-1000 ਰੁਪਏ ਦਿੱਤੇ ਜਾਣਗੇ। ਅਗਲੇ ਤਿੰਨ ਮਹੀਨਿਆਂ ‘ਚ 3 ਕਰੋੜ ਬਜ਼ੁਰਗਾਂ, ਵਿਧਵਾ ਔਰਤਾਂ ਅਤੇ ਅਪਾਹਜ਼ ਲੋਕਾਂ ਨੂੰ ਲਾਭ ਹੋਵੇਗਾ। ਇਹ ਡੀਬੀਟੀ ਦੇ ਜ਼ਰੀਏ ਉਨ੍ਹਾਂ ਦੇ ਖਾਤਿਆਂ ਵਿੱਚ ਜਾਵੇਗੀ। 20 ਕਰੋੜ ਮਹਿਲਾ ਜਨਧਨ ਖਾਤਾਧਾਰਕਾਂ ਨੂੰ ਅਗਲੇ ਤਿੰਨ ਮਹੀਨਿਆਂ ਲਈ 500-500 ਰੁਪਏ ਪ੍ਰਤੀ ਮਹੀਨਾ ਮਿਲਣਾ ਜਾਰੀ ਰਹੇਗਾ। ਇਸ ਨਾਲ 200 ਕਰੋੜ ਔਰਤਾਂ ਨੂੰ ਫ਼ਾਇਦਾ ਹੋਵੇਗਾ। ਤਿੰਨ ਮਹੀਨਿਆਂ ਵਿੱਚ ਉਨ੍ਹਾਂ ਨੂੰ 1500 ਦੀ ਕੁੱਲ ਸਹਾਇਤਾ ਮਿਲੇਗੀ।
ਉਜਵਲਾ ਯੋਜਨਾ ਤਹਿਤ ਗਰੀਬ ਔਰਤਾਂ ਨੂੰ ਸਿਲੰਡਰ ਦਿੱਤੇ ਗਏ ਹਨ। 8 ਕਰੋੜ ਔਰਤਾਂ ਧੂੰਏਂ ਤੋਂ ਮੁਕਤੀ ਮਿਲੀ ਹੈ। ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨੂੰ ਤਿੰਨ ਮਹੀਨਿਆਂ ਤਕ ਮੁਫ਼ਤ ਸਿਲੰਡਰ ਦਿੱਤੇ ਜਾਣਗੇ। ਇਸ ਨਾਲ 8.3 ਕਰੋੜ ਬੀਪੀਐਲ ਪਰਿਵਾਰਾਂ ਨੂੰ ਲਾਭ ਹੋਵੇਗਾ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …