ਐਬਟਸਫੋਰਡ/ਬਿਊਰੋ ਨਿਊਜ਼ : ਦੁਨੀਆ ਵਿਚ ਜਦੋਂ ਵੀ ਕੋਈ ਕੁਦਰਤੀ ਆਫ਼ਤ ਆਈ ਹੈ ਤਾਂ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਨੇ ਬਿਨਾਂ ਕਿਸੇ ਭੇਦਭਾਵ ਤੋਂ ਅੱਗੇ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ।
ਇਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਕੈਨੇਡਾ ਦੇ ਬ੍ਰਿਟਿਸ਼ ਸੂਬੇ ਦੀ ਸਮਾਜ ਸੇਵੀ ਸੰਸਥਾ ਸਿੱਖੀ ਅਵੇਰਨੈੱਸ ਫਾਊਂਡੇਸ਼ਨ ਦੇ ਨੌਜਵਾਨਾਂ ਨੇ ਕਰੋਨਾ ਵਾਇਰਸ ਕਾਰਨ ਘਰਾਂ ਵਿਚ ਬੈਠੇ ਲੋੜਵੰਦਾਂ ਨੂੰ ਮੁਫ਼ਤ ਖਾਣਾ ਪਹੁੰਚਾਉਣ ਦਾ ਬੀੜਾ ਚੁੱਕਿਆ ਹੈ। ਸੰਸਥਾ ਦੇ ਸੰਸਥਾਪਕ ਸਮਨਦੀਪ ਸਿੰਘ ਨੇ ਦੱਸਿਆ ਕਿ 30 ਵਲੰਟੀਅਰਾਂ ਵਲੋਂ ਭਾਈਚਾਰੇ ਦੇ ਸਹਿਯੋਗ ਨਾਲ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਆਪਣੇ ਘਰਾਂ ਵਿਚ ਬੈਠੇ ਲੋੜਵੰਦ ਬਜ਼ੁਰਗਾਂ, ਬੀਬੀਆਂ ਤੇ ਬੱਚਿਆਂ ਨੂੰ ਮੁਫ਼ਤ ਖਾਣਾ ਪਹੁੰਚਾਉਣ ਦੀ ਸੇਵਾ 18 ਮਾਰਚ ਨੂੰ ਸ਼ੁਰੂ ਕੀਤੀ ਸੀ ਤੇ ਤਿੰਨ ਦਿਨਾਂ ਵਿਚ ਹੀ ਇਕ ਹਜ਼ਾਰ ਦੇ ਕਰੀਬ ਲੋੜਵੰਦ ਇਹ ਸੇਵਾਵਾਂ ਲੈ ਚੁੱਕੇ ਹਨ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …