ਮਾਲੇਰਕੋਟਲਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਨੇ ਮਾਲੇਰਕੋਟਲਾ ਵਿੱਚ ਦਫਾ 144 ਲਾ ਦਿੱਤੀ ਹੈ। ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਗੱਲ਼ ਦਾ ਖਦਸ਼ਾ ਹੈ ਕਿ ਕੇਜਰੀਵਾਲ ਦੇ ਦੌਰੇ ਖਿਲਾਫ ਵਿਰੋਧ ਪ੍ਰਦਰਸ਼ਨ ਹੋ ਸਕਦਾ ਹੈ। ਇਸ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕੇਜਰੀਵਾਲ ਦੇ ਮਲੇਰਕੋਟਲਾ ਦੌਰੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਦਿਨੀਂ ਹੋਏ ਕੁਰਾਨ ਸ਼ਰੀਫ ਬੇਅਦਬੀ ਕਾਂਡ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਲਗਾਤਾਰ ਵਿਵਾਦ ਹੋ ਰਿਹਾ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਕੀਤੀ। ‘ਆਪ’ ਆਗੂਆਂ ਨੇ ਮਲੇਰਕੋਟਲਾ ਵਿਚ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿਚ ਦਿੱਲੀ ਦੇ ‘ਆਪ’ ਵਿਧਾਇਕ ਦਾ ਨਾਂ ਆਉਣ ਦੇ ਮੁੱਦੇ ‘ਤੇ ਇਹ ਗੱਲਬਾਤ ਕੀਤੀ। ਡੀਜੀਪੀ ਨੇ ਆਪ ਆਗੂਆਂ ਨੂੰ ਨਿਰਪੱਖ ਜਾਂਚ ਦਾ ਭਰੋਸਾ ਦਿਵਾਇਆ ਹੈ। ਉਧਰ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਨੂੰ ਪੰਜਾਬ ਪੁਲਿਸ ਨੇ 5 ਜੁਲਾਈ ਨੂੰ ਤਲਬ ਵੀ ਕਰ ਲਿਆ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …