ਕਿਹਾ, ਪੰਜਾਬ ‘ਚ ਉਹ ਰਾਜਨੀਤੀ ਕਰਨ ਨਹੀਂ ਆਏ ਬਲਕਿ ਰਾਜਨੀਤੀ ਬਦਲਣ ਲਈ ਆਏ ਹਨ
ਗੁਰਦਾਸਪੁਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਿਆਸਤ ਮਘਾ ਦਿੱਤੀ ਹੈ। ਐਤਵਾਰ ਨੂੰ ਅੰਮ੍ਰਿਤਸਰ ਵਿੱਚ ਨੌਜਵਾਨਾਂ ਲਈ ਚੋਣ ਮੈਨੀਫੈਸਟੋ ਜਾਰੀ ਕਰਕੇ ਅੱਜ ਉਹ ਗੁਰਦਾਸਪੁਰ ਪਹੁੰਚੇ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਕਿਸੇ ਤੋਂ ਡਰਨ ਦੀ ਲੋੜ ਨਹੀਂ ਤੇ ਉਹ ਡਟ ਕੇ ਕੰਮ ਕਰਨ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਰਾਜਨੀਤੀ ਕਰਨ ਨਹੀਂ ਬਲਕਿ ਰਾਜਨੀਤੀ ਬਦਲਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਦਲਾਂ ਨੇ ਗੁੰਡਾਗਰਦੀ ਮਚਾਈ ਹੋਈ ਹੈ। ਫਰਜ਼ੀ ਕੇਸ ਦਰਜ ਕਰਕੇ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਤਾਂ ਉਨ੍ਹਾਂ ਖਿਲਾਫ ਵੀ ਕੇਸ ਦਰਜ ਕਰਵਾਇਆ ਹੈ ਪਰ ਉਹ ਵਾਰ-ਵਾਰ ਮਜੀਠੀਆ ਖਿਲਾਫ ਬੋਲਣਗੇ। ਅਕਾਲੀ ਸਰਕਾਰ ਇਹ ਸਭ ਡਰ ਕੇ ਹੀ ਕਰ ਰਹੀ ਹੈ। ਮਾਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਘੜ੍ਹ ਰਿਹਾ ਹੈ।
Check Also
ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ
ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …