27.2 C
Toronto
Sunday, October 5, 2025
spot_img
Homeਪੰਜਾਬਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ

ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆ ਦੀ ਸ਼ਲਾਘਾ ਕੀਤੀ ਹੈ। ਇਸ ਸਬੰਧੀ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਹੈ।
ਆਪਣੇ ਫੇਸਬੁੱਕ ਪੰਨੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲੋਂ ਸ਼ੁਕਰੀਆ ਅਦਾ ਕਰਦੇ ਹਨ, ਜੋ ਉਨ੍ਹਾਂ ਨੇ ਆਪਣੇ ਹਸਪਤਾਲ ਤੇ ਸਰਾਵਾਂ, ਕੋਰੋਨਾ ਵਾਇਰਸ ਦੇ ਸ਼ਿਕਾਰ ਮਰੀਜ਼ਾਂ ਦੇ ਇਲਾਜ ਲਈ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਘੜੀ ‘ਚ ਅਸੀਂ ਸਾਰੇ ਇਕੱਠੇ ਹਾਂ ਤੇ ਇੱਕਜੁਟਤਾ ਨਾਲ ਅਸੀਂ ਇਸ ‘ਤੇ ਜਿੱਤ ਹਾਸਲ ਕਰ ਲਵਾਂਗੇ।
ਇਥੇ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਵੱਖਰੀ ਵਾਰਡ ਬਣਾਉਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵੀ ਲੋੜ ਪੈਣ ਤੇ ਸਰਕਾਰ ਤੇ ਸਿਹਤ ਵਿਭਾਗ ਨੂੰ ਦੇਣ ਲਈ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਾਂ ਇਥੋਂ ਤੱਕ ਪੇਸ਼ਕਸ਼ ਕੀਤੀ ਹੈ ਕਿ ਜੇਕਰ ਲੋੜ ਹੋਵੇ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਵੀ ਮਰੀਜਾਂ ਨੂੰ ਇਕਾਂਤਵਾਸ ਰੱਖਣ ਲਈ ਪ੍ਰਬੰਧ ਕੀਤੇ ਜਾਣਗੇ।

RELATED ARTICLES
POPULAR POSTS