ਨਵੀਂ ਦਿੱਲੀ/ਬਿਊਰੋ ਨਿਊਜ਼
ਮੋਦੀ ਮੰਤਰੀ ਮੰਡਲ ਦਾ ਭਲਕੇ ਮੰਗਲਵਾਰ ਨੂੰ ਵਿਸਥਾਰ ਹੋਣ ਜਾ ਰਿਹਾ ਹੈ। ਇਸ ਵਾਰ ਵੱਡੀ ਫੇਰਬਦਲ ਹੋਣ ਦੀ ਸੰਭਾਵਨਾ ਹੈ। ਕੁਝ ਨਵੇਂ ਚਿਹਰੇ ਇਸ ਵਿਚ ਸ਼ਾਮਲ ਹੋ ਸਕਦੇ ਹਨ ਅਤੇ ਕੁਝ ਦੀ ਤਰੱਕੀ ਹੋ ਸਕਦੀ ਹੈ। ਅਜਿਹਾ ਵੀ ਕਿਹਾ ਜਾ ਰਿਹਾ ਹੈ ਕਿ ਖਰਾਬ ਪ੍ਰਦਰਸ਼ਨ ਦੇ ਕਾਰਨ ਕੁਝ ਮੌਜੂਦਾ ਮੰਤਰੀਆਂ ਦੀ ਛੁੱਟੀ ਵੀ ਹੋ ਸਕਦੀ ਹੈ। ਮੰਤਰੀਆਂ ਦੇ ਕੰਮਕਾਰ ਦੀ ਸਮੀਖਿਆ ਲਈ 30 ਜੂਨ ਨੂੰ ਪ੍ਰਧਾਨ ਮੰਤਰੀ ਨੇ ਮੀਟਿੰਗ ਵੀ ਬੁਲਾਈ ਸੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ 7 ਜੁਲਾਈ ਨੂੰ ਅਫਰੀਕੀ ਦੇਸ਼ਾਂ ਦੀ ਯਾਤਰਾ ‘ਤੇ ਜਾ ਰਹੇ ਹਨ ਇਸ ਲਈ ਮੰਤਰੀ ਮੰਡਲ ਵਿਚ ਫੇਰਬਦਲ ਮੰਗਲਵਾਰ ਨੂੰ ਕੀਤਾ ਜਾਵੇਗਾ। ਇਸ ਦੇ ਪਿੱਛੇ ਮੁੱਖ ਕਾਰਨ ਕਈ ਰਾਜਾਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਮੰਨੀਆਂ ਜਾ ਰਹੀਆਂ ਹਨ। ਇਸ ਵਾਰ ਚੋਣਾਂ ਨੂੰ ਦੇਖਦਿਆਂ ਕੁਝ ਚਿਹਰੇ ਯੂ.ਪੀ. ਅਤੇ ਪੰਜਾਬ ਤੋਂ ਵੀ ਸ਼ਾਮਲ ਕੀਤੇ ਜਾ ਸਕਦੇ ਹਨ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …