2.2 C
Toronto
Friday, November 14, 2025
spot_img
Homeਭਾਰਤਕੋਰੋਨਾ ਨਾਲ ਜੰਗ ਦੀ ਤਿਆਰੀ

ਕੋਰੋਨਾ ਨਾਲ ਜੰਗ ਦੀ ਤਿਆਰੀ

ਰੇਲ ਗੱਡੀਆਂ ਦੇ ਡੱਬਿਆਂ ਨੂੰ ਬਣਾਇਆ ਜਾਵੇਗਾ ਮਿੰਨੀ ਹਸਪਤਾਲ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਦੇਸ਼ ‘ਚ ਹੁਣ ਤਕ ਕੋਰੋਨਾ ਵਾਇਰਸ ਪਾਜੀਟਿਵ ਮਰੀਜ਼ਾਂ ਦੀ ਗਿਣਤੀ 800 ਤੋਂ ਪਾਰ ਹੋ ਗਈ ਹੈ ਅਤੇ ਇਨ੍ਹਾਂ ‘ਚੋਂ 20 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਭਾਰਤ ਸਰਕਾਰ ਨੇ ਇਸ ਮਹਾਂਮਾਰੀ ਤੋਂ ਲੋਕਾਂ ਦੀ ਜਾਨ ਬਚਾਉਣ ਲਈ ਪੂਰੇ ਦੇਸ਼ ਨੂੰ ਲੌਕਡਾਊਨ ਕਰ ਦਿੱਤਾ ਹੈ। ਹਸਪਤਾਲਾਂ ‘ਚ ਬੈਡਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਪੂਰੇ ਦੇਸ਼ ‘ਚ ਸੈਨੇਟਾਈਜੇਸ਼ਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਅਜਿਹੇ ‘ਚ ਕੇਂਦਰ ਸਰਕਾਰ ਨੇ ਭਵਿੱਖ ‘ਚ ਜੇ ਕੋਰੋਨਾ ਵਾਇਰਸ ਨਾਲ ਹਾਲਾਤ ਹੋਰ ਗੰਭੀਰ ਹੁੰਦੇ ਹਨ ਤਾਂ ਉਸ ਲਈ ਤਿਆਰੀ ਖਿੱਚ ਦਿੱਤੀ ਹੈ। ਸਰਕਾਰ ਨੇ ਰੇਲ ਮੰਤਰਾਲਾ ਨੂੰ ਆਦੇਸ਼ ਦਿੱਤਾ ਹੈ ਕਿ ਟਰੇਨਾਂ ਦੇ ਡੱਬਿਆਂ ਅਤੇ ਕੈਬਿਨਾਂ ਨੂੰ ਆਈਸੋਲੇਸ਼ਨ ਵਾਰਡ ਅਤੇ ਆਈਸੀਯੂ ‘ਚ ਬਦਲਿਆ ਜਾਵੇ ਤਾਂਕਿ ਪਿੰਡਾਂ ਅਤੇ ਹੋਰ ਦੂਰ-ਦੁਰਾਡੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਇਲਾਜ ਉਪਲੱਬਧ ਕਰਵਾਇਆ ਜਾ ਸਕੇ। ਸਰਕਾਰ ਦੀ ਯੋਜਨਾ ਹੈ ਕਿ ਇਨ੍ਹਾਂ ਰੇਲ ਡੱਬਿਆਂ ਨੂੰ ਵੱਖ-ਵੱਖ ਥਾਵਾਂ ‘ਤੇ ਖੜਾ ਕਰ ਦਿੱਤਾ ਜਾਵੇਗਾ। ਕੋਰੋਨਾ ਵਾਇਰਸ ਤੋਂ ਬਚਾਅ ਲਈ ਟਰੇਨਾਂ ਦੇ ਡੱਬਿਆਂ ਨੂੰ ਆਈਸੋਲੇਸ਼ਨ ਵਾਰਡਾਂ ਵਜੋਂ ਤਿਆਰ ਕੀਤਾ ਜਾ ਰਿਹਾ ਹੈ। ਰੇਲ ਗੱਡੀਆਂ ਨੂੰ ਸੈਨੇਟਾਈਜ਼ ਕਰਨ ਤੋਂ ਬਾਅਦ ਇੱਕ-ਇੱਕ ਡੱਬੇ ਦੀ ਆਈਸੀਯੂ ਤੇ ਆਈਸੋਲੇਸ਼ਨ ਵਾਰਡ ਵਜੋਂ ਵਰਤੋਂ ਕੀਤੀ ਜਾਵੇਗੀ। ਆਉਣ ਵਾਲੇ ਦਿਨਾਂ ‘ਚ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

RELATED ARTICLES
POPULAR POSTS